ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਵਿੱਚ ਕੋਰੋਨਾ ਵੈਕਸੀਨ ਪ੍ਰੋਗਰਾਮ ਦਾ ਬ੍ਰਾਂਡ ਅੰਬੈਸੇਡਰ ਐਲਾਨ ਦਿੱਤਾ ਹੈ।ਮੁੱਖ ਮੰਤਰੀ ਨੇ ਇਹ ਐਲਾਨ ਸੋਨੂੰ ਸੂਦ ਨਾਲ ਮੁਲਾਕਾਤ ਤੋਂ ਇੱਕ ਦਿਨ ਬਾਅਦ ਕੀਤਾ ਹੈ।
ਕੈਪਟਨ ਨੇ ਕਿਹਾ, “ਟੀਕਾ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਪ੍ਰਭਾਵਤ ਕਰਨ ਲਈ ਸੋਨੂੰ ਸੂਦ ਤੋਂ ਵਧੀਆ ਹੋਰ ਕੋਈ ਨਹੀਂ ਹੈ।ਪੰਜਾਬ ਵਿੱਚ ਲੋਕਾਂ ਨੂੰ ਕੋਰੋਨਾਵੈਕਸੀਨ ਸਬੰਧੀ ਬਹੁਤ ਸੰਕੋਚ ਹਨ।"
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਮੁੱਖ ਮੰਤਰੀ ਨੇ ਕਿਹਾ ਕਿ, "ਸੋਨੂੰ ਦੀ ਆਮ ਲੋਕਾਂ ਵਿੱਚ ਪ੍ਰਸਿੱਧੀ ਹੈ ਅਤੇ ਪਿਛਲੇ ਸਾਲ ਮਹਾਂਮਾਰੀ ਫੈਲਣ ਨਾਲ ਹਜ਼ਾਰਾਂ ਪ੍ਰਵਾਸੀਆਂ ਨੂੰ ਸੁਰੱਖਿਅਤ ਘਰ ਪਹੁੰਚਣ ਵਿੱਚ ਸਹਾਇਤਾ ਕਰਨ ਵਿਚ ਉਸ ਦੀ ਮਿਸਾਲੀ ਭੂਮਿਕਾ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਵਿੱਚ ਸਹਾਇਤਾ ਕਰੇਗੀ।"
ਕੈਪਟਨ ਨੇ ਅਗੇ ਕਿਹਾ ਕਿ, "ਜਦੋਂ ਲੋਕ ਪੰਜਾਬ ਦੇ ਪੁੱਤਰ ਤੋਂ ਕੋਰੋਨਾ ਟੀਕਾ ਲਗਾਉਣ ਦੇ ਫਾਇਦੇ ਬਾਰੇ ਸੁਣਨਗੇ ਅਤੇ ਜਾਨਣਗੇ ਕੀ ਇਹ ਕਿੰਨਾ ਸੁਰੱਖਿਅਤ ਅਤੇ ਜ਼ਰੂਰੀ ਹੈ, ਤਾਂ ਉਹ ਉਸ ‘ਤੇ ਵਿਸ਼ਵਾਸ ਕਰਨਗੇ। ਕਿਉਂਕਿ ਉਹ ਉਸ 'ਤੇ ਭਰੋਸਾ ਕਰਦੇ ਹਨ।”
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ