ਕੈਪਟਨ ਅਮਰਿੰਦਰ ਨੇ ਕੀਤਾ ਲੁਧਿਆਣਾ ਦੌਰਾ ਰੱਦ
ਏਬੀਪੀ ਸਾਂਝਾ | 12 Jan 2021 12:11 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਉਣਗੇ।
ਪੁਰਾਣੀ ਤਸਵੀਰ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਉਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸ਼ਾਮਲ ਹੋਣਗੇ। ਕੈਪਟਨ ਅਮਰਿੰਦਰ ਨੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣੀ ਸੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਵਪਾਰੀਆਂ ਨਾਲ ਮੀਟਿੰਗ ਕਰਨੀ ਸੀ। ਮੁੱਖ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਹੀ ਵਪਾਰੀਆਂ ਨੂੰ ਮਿਲਣਗੇ। ਦੌਰਾ ਰੱਦ ਹੋਣ ਪਿੱਛੇ ਕੋਈ ਕਾਰਨ ਨਹੀਂ ਪਤਾ ਲੱਗਾ।