ਪੜਚੋਲ ਕਰੋ

ਕੈਪਟਨ ਅਮਰਿੰਦਰ ਨੂੰ ਐਲਾਨਿਆ 'ਆਦਰਸ਼ ਮੁੱਖ ਮੰਤਰੀ'

ਪੰਜਾਬ ਵਿੱਚ ਬੇਸ਼ੱਕ ਕੈਪਟਨ ਸਰਕਾਰ ਦੀ ਬੇਹੱਦ ਅਲੋਚਨਾ ਹੋ ਰਹੀ ਹੈ ਪਰ ਐਤਵਾਰ ਦਿੱਲੀ ਵਿੱਚ ਉਨ੍ਹਾਂ ਨੂੰ 'ਆਦਰਸ਼ ਮੁੱਖ ਮੰਤਰੀ' ਕਰਾਰ ਦਿੱਤਾ ਗਿਆ। ਇਸ ਲਈ ਭਾਰਤੀ ਵਿਦਿਆਰਥੀ ਸੰਸਦ (ਬੀਸੀਐਸ) ਨੇ ਕੈਪਟਨ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ‘ਆਦਰਸ਼ ਮੁੱਖ ਮੰਤਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ।

ਚੰਡੀਗੜ੍ਹ: ਪੰਜਾਬ ਵਿੱਚ ਬੇਸ਼ੱਕ ਕੈਪਟਨ ਸਰਕਾਰ ਦੀ ਬੇਹੱਦ ਅਲੋਚਨਾ ਹੋ ਰਹੀ ਹੈ ਪਰ ਐਤਵਾਰ ਦਿੱਲੀ ਵਿੱਚ ਉਨ੍ਹਾਂ ਨੂੰ 'ਆਦਰਸ਼ ਮੁੱਖ ਮੰਤਰੀ' ਕਰਾਰ ਦਿੱਤਾ ਗਿਆ। ਇਸ ਲਈ ਭਾਰਤੀ ਵਿਦਿਆਰਥੀ ਸੰਸਦ (ਬੀਸੀਐਸ) ਨੇ ਕੈਪਟਨ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ‘ਆਦਰਸ਼ ਮੁੱਖ ਮੰਤਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ਬੀਸੀਐਸ ਦੇ ਚਾਰ ਰੋਜ਼ਾ ਕੌਮੀ ਸੰਮੇਲਨ ਦੇ ਆਖਰੀ ਦਿਨ ਕੈਪਟਨ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਪੁਰਸਕਾਰ ਭੇਟ ਕੀਤਾ। ਇਸ ਮੌਕੇ ਕੇਂਦਰੀ ਖੇਡ ਤੇ ਯੁਵਕ ਮਾਮਲਿਆਂ ਬਾਰੇ ਰਾਜ ਮੰਤਰੀ ਕਿਰਨ ਰਿਜੀਜ਼ੂ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਨਟਵਰ ਸਿੰਘ, ਪਦਮ ਵਿਭੂਸ਼ਣ ਡਾ. ਕਰਨ ਸਿੰਘ ਸ਼ਾਮਲ ਸਨ। ਮੁੱਖ ਮਹਿਮਾਨ ਤੇ ਹੋਰ ਸ਼ਖਸੀਅਤਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਪਾਉਣ ਲਈ ਸਾਫ-ਸੁਥਰਾ ਸ਼ਾਸਨ ਮੁਹੱਈਆ ਕਰਵਾਇਆ। ਉਨ੍ਹਾਂ ਨਾਗਰਿਕ ਕੇਂਦਰਿਤ ਨੀਤੀਆਂ ਰਾਹੀਂ ਲੋਕਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ, ਕਿਸਾਨ ਕਰਜ਼ਾ ਮੁਆਫੀ ਸਕੀਮ, ਕੁਦਰਤੀ ਖੇਤੀ ਦਾ ਆਰੰਭ, ਸੂਬੇ ਵਿੱਚ ਖੇਤੀਬਾੜੀ ਵਿਕਾਸ, ਨਸ਼ਿਆਂ ਦੀ ਲਾਹਨਤ ਨੂੰ ਨੱਥ ਪਾ ਕੇ ਪੰਜਾਬ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਯਤਨ ਕੀਤੇ। ਸਨਮਾਨ ਹਾਸਲ ਕਰਨ ਤੋਂ ਬਾਅਦ ਕੈਪਟਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਸਿਆਸਤ ਵਿੱਚ ਕੁੱਦਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਕਤੀ ਤੇ ਠਾਠ-ਬਾਠ ਲਈ ਹੀ ਸੱਤਾ ਵਿੱਚ ਨਾ ਆਉਣ ਸਗੋਂ ਮੁਲਕ ਦੀ ਸੇਵਾ ਤੇ ਆਪਣੇ ਸੂਬੇ ਨੂੰ ਹੋਰ ਵਧੀਆ ਬਣਾਉਣ ਲਈ ਰਾਜਨੀਤੀ ਵਿੱਚ ਸਰਗਰਮ ਹੋਣ। ਕੈਪਟਨ ਨੇ ਕਿਹਾ ਕਿ ਇਕ ਪਾਸੇ ਗੁਆਂਢੀ ਮੁਲਕ ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਵੱਡੀ ਚੁਣੌਤੀ ਹੈ ਤੇ ਦੂਜੇ ਪਾਸੇ ਖੇਤੀਬਾੜੀ ਦੀ ਮੰਦਹਾਲੀ ਹੈ ਜੋ ਸੂਬੇ ਦੀ ਆਰਥਿਕਤਾ ਦਾ ਮੁੱਖ ਸਹਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੰਦਰੂਨੀ ਤੇ ਬਾਹਰੀ ਹਮਲਿਆਂ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਚੰਗੇ ਮੌਕਿਆਂ ਦੀ ਭਾਲ ਵਿੱਚ ਬਾਹਰਲੇ ਮੁਲਕਾਂ ਵਿੱਚ ਜਾ ਰਹੇ ਹਨ। ਹੁਣ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾ ਕੇ ਇਸ ਰੁਝਾਨ ਨੂੰ ਫੌਰੀ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget