Punjab News: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ ਵਿੱਚ ਵਰਬੀਓ ਏਜੀ ਬਾਇਓ-ਐਨਰਜੀ ਪਲਾਂਟ ਦੀ ਸਥਾਪਨਾ ਲਈ ਸਿਹਰਾ ਲੈਣ ਦਾ ਦਾਅਵਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਦੀ ਕੀਤੀ, ਜਦੋਂ ਕਿ 2019 ਵਿੱਚ ਉਨ੍ਹਾਂ ਦੀ ਸਰਕਾਰ ਦੌਰਾਨ ਇਹ ਪ੍ਰਾਜੈਕਟ ਉਲੀਕਿਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ 'ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਸ ਸਾਲ ਦਸੰਬਰ ਵਿੱਚ ਇਨਵੈਸਟ ਪੰਜਾਬ ਸੰਮੇਲਨ ਦੌਰਾਨ ਇਸ ਦੇ ਸੀਓਓ ਓਲੀਵਰ ਲੁਡਟਕੇ ਦੁਆਰਾ ਪੇਸ਼ਕਾਰੀ ਤੋਂ ਬਾਅਦ 2019 ਵਿੱਚ ਪਲਾਂਟ ਦੀ ਸਥਾਪਨਾ ਲਈ ਸਾਰੀਆਂ ਰੂਪ-ਰੇਖਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪਲਾਂਟ ਨੇ 2020 ਤੋਂ ਕੰਮ ਕਰਨਾ ਸ਼ੁਰੂ ਕਰਨਾ ਸੀ ਪਰ ਕੋਵਿਡ ਮਹਾਂਮਾਰੀ ਕਾਰਨ ਇਸ ਦੇ ਕੰਮਕਾਜ ਵਿੱਚ ਦੇਰੀ ਹੋ ਗਈ।
ਸਾਬਕਾ ਮੁੱਖ ਮੰਤਰੀ ਨੇ ਕਿਹਾ, 'ਆਪ' ਦੀ ਇਹ ਵਿਸ਼ੇਸ਼ ਆਦਤ ਹੈ ਕਿ ਉਹ ਉਨ੍ਹਾਂ ਦੀ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਜੋ ਕੁਝ ਵੀ ਕੀਤਾ, ਉਸ ਦਾ ਸਿਹਰਾ ਆਪਣੇ ਸਿਰ ਲੈਣ।
ਕੈਪਟਨ ਅਮਰਿੰਦਰ ਨੇ 6 ਦਸੰਬਰ, 2019 ਦੇ ਟਵੀਟ ਦਾ ਇੱਕ ਸਕਰੀਨ ਸ਼ਾਟ ਵੀ ਸਾਂਝਾ ਕੀਤਾ ਜਿਸ ਵਿੱਚ ਉਹ ਓਲੀਵਰ ਲੁਡਟਕੇ ਨਾਲ ਮੁਲਾਕਾਤ ਕਰਦੇ ਦਿਖਾਈ ਦਿੱਤੇ।
ਕੈਪਟਨ ਅਮਰਿੰਦਰ ਨੇ ਉਸ ਦਿਨ ਟਵੀਟ ਕੀਤਾ ਸੀ, “ਸੀਓਓ, ਵਰਬੀਓ ਗਲੋਬਲ, ਓਲੀਵਰ ਲੁਡਟਕੇ ਨੇ ਇਨਵੈਸਟ ਪੰਜਾਬ ਵਿਖੇ ‘ਗਰੀਨ ਗੈਸ ਕ੍ਰਾਂਤੀ’ ਦਾ ਆਪਣਾ ਵਿਜ਼ਨ ਪੇਸ਼ ਕੀਤਾ। ਸੰਗਰੂਰ ਨੇੜੇ ਉਨ੍ਹਾਂ ਦਾ ਆਉਣ ਵਾਲਾ ਪਲਾਂਟ 2020 ਤੋਂ ਲਗਭਗ 1.10 ਲੱਖ ਟਨ ਝੋਨੇ ਦੀ ਪਰਾਲੀ ਨੂੰ ਪ੍ਰੋਸੈਸ ਕਰੇਗਾ। ਅਜਿਹੇ ਹੋਰ ਪਲਾਂਟਾਂ ਨਾਲ ਪੰਜਾਬ ਜਲਦੀ ਹੀ ਪਰਾਲੀ ਸਾੜਨ ਤੋਂ ਮੁਕਤ ਹੋ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ