ਪੜਚੋਲ ਕਰੋ

ਕੈਪਟਨ ਨੇ ਕੀਤਾ ਸਿੱਧੂ ਦਾ ਅਸਤੀਫ਼ਾ ਮਨਜ਼ੂਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਕੈਪਟਨ ਨੇ ਦਿੱਲੀ ਤੋਂ ਪਰਤਣ ਤੋਂ ਦੋ ਦਿਨ ਬਾਅਦ ਸਿੱਧੂ ਦੇ ਅਸਤੀਫ਼ੇ 'ਤੇ ਫੈਸਲਾ ਲਿਆ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਅਸਤੀਫ਼ੇ ਦੀ ਕਾਰਵਾਈ ਸੰਪੂਰਨ ਕਰਨ ਲਈ ਮੁੱਖ ਮੰਤਰੀ ਨੇ ਅਸਤੀਫ਼ਾ ਰਾਜਪਾਲ ਨੂੰ ਭੇਜ ਦਿੱਤਾ ਹੈ। ਕੈਪਟਨ ਅਤੇ ਸਿੱਧੂ ਦਰਮਿਆਨ ਲੰਮੇ ਸਮੇਂ ਤੋਂ ਜਾਰੀ ਖਿੱਚੋਤਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਨੇ ਕੌੌੜਾ ਘੁੱਟ ਭਰ ਆਪਣੀ ਪਾਰਟੀ ਦੇ ਸਭ ਤੋਂ ਸਿਰਕੱਢ ਨੇਤਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦੋਵਾਂ ਦੇ ਰਿਸ਼ਤਿਆਂ ਵਿੱਚ ਖਟਾਸ ਲੋਕ ਸਭਾ ਚੋਣਾਂ ਤੋਂ ਬਾਅਦ ਕਾਫੀ ਵੱਧ ਗਈ ਸੀ। ਕੈਪਟਨ ਨੇ ਸਿੱਧੂ 'ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਵਿਭਾਗ ਦੀ ਨਾਕਾਮੀ ਕਰਕੇ ਹੀ ਕਾਂਗਰਸ ਸ਼ਹਿਰੀ ਸੀਟਾਂ 'ਤੇ ਹਾਰੀ ਹੈ। ਇਸ ਤੋਂ ਬਾਅਦ ਸਿੱਧੂ ਨੇ ਸਰਕਾਰ ਤੋਂ ਕਿਨਾਰਾ ਕਰ ਲਿਆ ਸੀ ਅਤੇ ਫਿਰ ਮੁੱਖ ਮੰਤਰੀ ਨੇ ਬੀਤੀ ਛੇ ਜੂਨ ਨੂੰ ਕੈਬਨਿਟ ਦੀ ਰੱਦੋ-ਬਦਲ ਕਰ ਦਿੱਤੀ ਜਿਸ ਵਿੱਚ ਸਿੱਧੂ ਤੋਂ ਉਨ੍ਹਾਂ ਦਾ ਪੁਰਾਣਾ ਵਿਭਾਗ ਖੋਹ ਕੇ ਬਿਜਲੀ ਮਹਿਕਮਾ ਸੌਂਪਿਆ ਗਿਆ ਸੀ। ਕੈਪਟਨ ਦੀ ਇਸ ਕਾਰਵਾਈ 'ਤੇ ਸਿੱਧੂ ਖਾਸੇ ਨਾਰਾਜ਼ ਹੋ ਗਏ ਅਤੇ ਬੀਤੀ 10 ਜੂਨ ਨੂੰ ਪਾਰਟੀ ਹਾਈਕਮਾਨ ਕੋਲ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਪੇਸ਼ ਕੀਤੀ ਸੀ ਅਤੇ ਨਾਲ ਹੀ ਆਪਣਾ ਅਸਤੀਫ਼ਾ ਵੀ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੀ। ਸਿੱਧੂ ਨੇ ਆਪਣੇ ਅਸਤੀਫ਼ੇ ਦਾ ਖੁਲਾਸਾ 14 ਜੁਲਾਈ ਨੂੰ ਖ਼ੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਕੀਤਾ ਸੀ। ਇਸ ਤੋਂ ਅਗਲੇ ਦਿਨ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਵੀ ਭਿਜਵਾ ਦਿੱਤਾ ਸੀ। ਇਸ ਦੌਰਾਨ ਸਿੱਧੂ ਨੇ ਆਪਣਾ ਨਵਾਂ ਵਿਭਾਗ ਨਹੀਂ ਸੰਭਾਲਿਆ ਜਿਸ ਕਾਰਨ ਮੁੱਖ ਮੰਤਰੀ ਦੇ ਖੇਮੇ ਵਿੱਚੋਂ ਉਨ੍ਹਾਂ 'ਤੇ ਲਗਾਤਾਰ ਸ਼ਬਦੀ ਹਮਲੇ ਜਾਰੀ ਸਨ। ਹਾਲਾਂਕਿ, ਕੈਪਟਨ ਉਦੋਂ ਦਿੱਲੀ ਗਏ ਹੋਏ ਸਨ ਅਤੇ 17 ਜੁਲਾਈ ਨੂੰ ਵਾਪਸ ਪਰਤੇ। ਕੈਪਟਨ ਨੇ ਦਿੱਲੀ ਤੋਂ ਪਰਤਣ ਤੋਂ ਦੋ ਦਿਨ ਬਾਅਦ ਸਿੱਧੂ ਦੇ ਅਸਤੀਫ਼ੇ 'ਤੇ ਫੈਸਲਾ ਲਿਆ ਹੈ। ਨਵਜੋਤ ਸਿੱਧੂ ਨੇ ਵੀ ਬੀਤੇ ਦਿਨੀਂ ਦਿੱਲੀ ਦੌਰਾ ਕੀਤਾ ਹੈ ਅਤੇ ਉਨ੍ਹਾਂ ਪਾਰਟੀ ਨੇਤਾਵਾਂ ਨਾਲ ਵੀ ਗੱਲਬਾਤ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਦੇ ਸਟਾਰ ਪ੍ਰਚਾਰਕ ਤੋਂ ਮੰਤਰੀ ਦਾ ਅਹੁਦਾ ਖੁੱਸਣ ਤੋਂ ਬਾਅਦ ਕੀ ਨਵਾਂ ਅਹੁਦਾ ਮਿਲਦਾ ਹੈ ਜਾਂ ਇਹ ਕੈਪਟਨ ਅਮਰਿੰਦਰ ਸਿੰਘ ਨਾਲ ਮੱਥਾ ਲਾਉਣ ਦੀ ਉਨ੍ਹਾਂ ਨੂੰ ਸਜ਼ਾ ਬਣ ਕੇ ਰਹਿ ਜਾਂਦਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget