ਚੰਡੀਗੜ੍ਹ : ਅੱਜ ਦਿੱਲੀ ਵਿੱਚ ਬੀਜੇਪੀ ਲੀਡਰ ਗਜੇਂਦਰ ਸ਼ੇਖਾਵਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਮਗਰੋਂ ਸ਼ੇਖਾਵਤ ਨੇ ਕਿਹਾ ਕਿ ਬੀਜੇਪੀ, ਕੈਪਟਨ ਦੀ ਅਗਵਾਈ ਵਾਲੀ ਲੋਕ ਕਾਂਗਰਸ ਪਾਰਟੀ ਤੇ ਸੁਖਦੇਵ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਹਰ ਪਾਰਟੀ ਦੇ ਦੋ-ਦੋ ਮੈਂਬਰਾਂ ਦੀ ਇੱਕ ਕਮੇਟੀ ਬਣਾਈ ਜਾਏਗੀ। ਇਹ ਕਮੇਟੀ ਦਾ ਆਉਣ ਵਾਲੇ ਇੱਕ ਜਾਂ ਦੋ ਦਿਨਾਂ ਵਿੱਚ ਐਲਾਨ ਕੀਤਾ ਜਾਏਗਾ। ਤਿੰਨਾਂ ਹੀ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਹੋਵੇਗਾ। ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਇਸ ਸਵਾਲ 'ਤੇ ਗਜੇਂਦਰ ਸ਼ੇਖਾਵਤ ਨੇ ਕੁਝ ਵੀ ਨਹੀਂ ਕਿਹਾ। ਇਸ ਮੀਟਿੰਗ ਵਿੱਚ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ : ਦੁਸ਼ਯੰਤ ਚੌਟਾਲਾ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਬਣਾਏ ਸੰਯੁਕਤ ਸਮਾਜ ਮੋਰਚੇ ਬਾਰੇ ਦਿੱਤਾ ਇਹ ਵੱਡਾ ਬਿਆਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490