ਪੜਚੋਲ ਕਰੋ
Advertisement
ਕੈਪਟਨ ਦਾ ਵੱਡਾ ਐਲਾਨ: ਆਮ ਚੋਣਾਂ 'ਚ ਕਾਂਗਰਸ ਦਾ ਪ੍ਰਦਰਸ਼ਨ ਮਾੜਾ ਰਿਹਾ ਤਾਂ ਛੱਡਾਂਗਾ ਮੁੱਖ ਮੰਤਰੀ ਦੀ ਕੁਰਸੀ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ 'ਤੇ ਵੀ ਲਾਗੂ ਹੋਵੇਗਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਚੰਗਾ ਨਹੀਂ ਰਹਿੰਦਾ ਤਾਂ ਉਹ ਬਾਕਾਇਦਾ ਇਸ ਦੀ ਜ਼ਿੰਮੇਵਾਰੀ ਲੈਣਗੇ ਤੇ ਅਹੁਦਾ ਛੱਡ ਦੇਣਗੇ। ਕੈਪਟਨ ਨੇ ਨਵਜੋਤ ਕੌਰ ਸਿੱਧੂ ਦੀ ਟਿਕਟ ਕੱਟੇ ਜਾਣ 'ਤੇ ਸਫਾਈ ਵੀ ਪੇਸ਼ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ 'ਤੇ ਵੀ ਲਾਗੂ ਹੋਵੇਗਾ। ਕੈਪਟਨ ਨੇ ਕਿਹਾ ਕਿ ਜੇਕਰ ਆਮ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਵਿੱਚ ਸਫਾਇਆ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਸਬੰਧਤ ਖ਼ਬਰ- ਚੋਣਾਂ ਤੋਂ ਐਨ ਪਹਿਲਾਂ ਕੈਪਟਨ ਦੀਆਂ ਜੜ੍ਹਾਂ 'ਚ ਬੈਠਿਆ ਸਿੱਧੂ ਜੋੜਾ, ਪਤਨੀ ਮਗਰੋਂ ਸਿੱਧੂ ਨੇ ਵੀ ਕੱਢਿਆ ਗੁੱਸਾ ਕੁਝ ਸਮਾਂ ਪਹਿਲਾਂ ਕਾਂਗਰਸ ਨੇ ਫ਼ਤਵਾ ਜਾਰੀ ਕੀਤਾ ਸੀ ਕਿ ਜਿਸ ਲੋਕ ਸਭਾ ਹਲਕੇ ਵਿੱਚੋਂ ਪਾਰਟੀ ਉਮੀਦਵਾਰ ਹਾਰੇਗਾ ਉੱਥੋਂ ਦੇ ਮੰਤਰੀ ਦਾ ਅਹੁਦਾ ਜਾਵੇਗਾ ਅਤੇ ਨਾਲ ਹੀ ਵਿਧਾਇਕਾਂ ਨੂੰ ਅਗਲੀ ਵਾਰ ਟਿਕਟ ਨਹੀਂ ਮਿਲੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਵਜੋਤ ਕੌਰ ਸਿੱਧੂ ਦੀ ਚੰਡੀਗੜ੍ਹ ਤੋਂ ਟਿਕਟ ਕੱਟਣ ਪਿੱਛੇ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਏ ਜਾਣ 'ਤੇ ਵੀ ਖ਼ੁਦ ਨੂੰ ਨਿਰਦੋਸ਼ ਦੱਸਿਆ। ਕੈਪਟਨ ਨੇ ਕਿਹਾ ਕਿ ਚੰਡੀਗੜ੍ਹ ਦੀ ਟਿਕਟ ਦੇਣ ਦਾ ਫੈਸਲਾ ਪਾਰਟੀ ਹਾਈਕਮਾਨ ਨੇ ਹੀ ਕੀਤਾ ਹੈ ਅਤੇ ਉਨ੍ਹਾਂ ਨੂੰ ਪਵਨ ਬਾਂਸਲ ਬਿਹਤਰ ਉਮੀਦਵਾਰ ਲੱਗੇ ਸਨ। ਕੈਪਟਨ ਨੇ ਇਹ ਵੀ ਕਿਹਾ ਹੈ ਕਿ ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਜਾਂ ਅੰਮ੍ਰਿਤਸਰ ਤੋਂ ਟਿਕਟ ਦੇਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਉਨ੍ਹਾਂ ਖ਼ੁਦ ਹੀ ਇਨਕਾਰ ਕਰ ਦਿੱਤਾ ਸੀ।Will take responsibility and quit if @INCIndia is wiped out in Punjab in #LokSabhaElections2019, says @capt_amarinder, but asserts party will make clean sweep in state. @INCPunjab pic.twitter.com/MWOKutVqbM
— RaveenMediaAdvPunCM (@RT_MediaAdvPbCM) May 16, 2019
ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਆਪਣੀ ਟਿਕਟ ਕੱਟਣ ਪਿੱਛੇ ਕੈਪਟਨ ਤੇ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਦਾ ਉਨ੍ਹਾਂ ਦੇ ਪਤੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਸਮਰਥਨ ਕੀਤਾ ਹੈ।No role in denial of Chandigarh @INCIndia ticket to @DrDrnavjotsidhu wife of @sherryontopp, says @capt_amarinder, but declares @pawanbansal_chd better choice. Says Chandigarh not part of Punjab so he was not involved. pic.twitter.com/3TFVBTdxgK
— RaveenMediaAdvPunCM (@RT_MediaAdvPbCM) May 16, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement