ਪੜਚੋਲ ਕਰੋ
Advertisement
ਕੈਪਟਨ ਅਮਰਿੰਦਰ ਵੱਲੋਂ ਕੇਂਦਰ ਨੂੰ ਅਪੀਲ, ਪੀਐਮਕੇਅਰਜ਼ ਫੰਡ ਲਈ ਚੀਨ ਤੋਂ ਮਿਲਿਆ ਫੰਡ ਕੀਤਾ ਜਾਵੇ ਵਾਪਸ
ਸੰਸਦ ਵਿੱਚ ਰਾਹੁਲ ਗਾਂਧੀ ਨਾਲ ਚੀਨੀ ਝੜਪ ‘ਤੇ ਬਹਿਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਬਾਰੇ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਸੰਸਦ 1962 ਦੀ ਭਾਰਤ-ਚੀਨ ਜੰਗ ਤੋਂ ਲੈ ਕੇ ਵਿਚਾਰ ਕਰਨ ਦਾ ਸਹੀ ਮੰਚ ਹੈ।
ਚੰਡੀਗੜ੍ਹ: ਚੀਨ ਖਿਲਾਫ਼ ਸਖ਼ਤ ਰਵੱਈਆ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਅਸਲ ਕੰਟਰੋਲ ਰੇਖਾ ‘ਤੇ ਕੋਈ ਝੜਪ (Indo-China Clash) ਤੋਂ ਪਹਿਲਾਂ ਚੀਨੀ ਕੰਪਨੀਆਂ ਕੋਲੋਂ ਪੀਐਮਕੇਅਰਜ਼ ਫੰਡ (PMCars Fund) ਲਈ ਮਿਲੇ ਦਾਨ ਨੂੰ ਵਾਪਸ ਕਰਨ ਦੀ ਅਪੀਲ ਕੀਤੀ ਹੈ।
ਹਾਸਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀਐਮਕੇਅਰ ਫੰਡ ਲਈ 7 ਕਰੋੜ ਰੁਪਏ ਦਾ ਯੋਗਦਾਨ ਹਾਵਏ (huawei) ਪਾਸੋਂ ਲਿਆ ਗਿਆ। ਇਸ ਤੋਂ ਇਲਾਵਾ ਹੋਰ ਚੀਨੀ ਕੰਪਨੀ ਟਿੱਕ-ਟੌਕ ਵੱਲੋਂ 30 ਕਰੋੜ, ਜ਼ਿਓਮੀ ਵੱਲੋਂ 10 ਕਰੋੜ ਅਤੇ ਓਪੋ ਵੱਲੋਂ ਇੱਕ ਕਰੋੜ ਰੁਪਏ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਤੁਰੰਤ ਵਾਪਸ ਕਰਨੇ ਚਾਹੀਦੇ ਹਨ ਕਿਉਂਕਿ ਭਾਰਤ ਨੂੰ ਕੋਵਿਡ-19 ਨਾਲ ਲੜਨ ਲਈ ਚੀਨੀ ਫੰਡਾਂ ਦੀ ਜ਼ਰੂਰਤ ਨਹੀਂ ਅਤੇ ਭਾਰਤ ਇਸ ਚੁਣੌਤੀ ਭਰੇ ਸਮੇਂ ਦੌਰਾਨ ਸੰਕਟ ਦਾ ਮੁਕਾਬਲਾ ਖੁਦ ਕਰਨ ਦੀ ਸਥਿਤੀ ਵਿੱਚ ਹੈ।
ਚੀਨੀ ਹਮਲੇ ‘ਤੇ ਦੁੱਖ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਚੀਨੀ ਸਾਡੇ ਸੈਨਿਕਾਂ ਨੂੰ ਮਾਰ ਰਹੇ ਸੀ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਯੋਗਦਾਨ ਪਾ ਰਹੇ ਸੀ ਜੋ ਅਣਉਚਿਤ ਹੈ ਅਤੇ ਇਸ ਲਈ ਇਹ ਫੰਡ ਵਾਪਸ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ:
ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਣੇ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ- ਸਿੱਧੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement