ਪੜਚੋਲ ਕਰੋ
Advertisement
ਬਾਦਲਾਂ ਨੂੰ ਗੁਰਦੁਆਰਿਆਂ ਤੇ ਸ਼੍ਰੋਮਣੀ ਕਮੇਟੀ ਤੋਂ ਬਾਹਰ ਕੱਢਣ ਦਾ ਵੇਲਾ ਆ ਗਿਆ, ਕੈਪਟਨ ਨੇ ਲਾਏ ਰਗੜੇ
ਕੈਪਟਨ ਨੇ ਇਹ ਵੀ ਕਿਹਾ ਕਿ ਅਕਾਲੀਆਂ ਨੇ ਅਕਾਲ ਤਖ਼ਤ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤਿਆ ਹੈ।
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕਰਨ ਮੌਕੇ ਕੈਪਟਨ ਨੇ ਵੀ ਸ਼ਿਰਕਤ ਕੀਤੀ ਤੇ ਲੋਕਾਂ ਨੂੰ ਸੰਬੋਧਨ ਵੀ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਨੋਟਬੰਦੀ ਕਰਕੇ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਨੋਟਬੰਦੀ ਦੀ ਮਾਰ ਹਰ ਗਰੀਬ ਨੂੰ ਸਹਿਣੀ ਪਈ ਜਦਕਿ ਅਮੀਰ ਲੋਕਾਂ ਨੂੰ ਪਹਿਲਾਂ ਹੀ ਆਗਾਹ ਕਰ ਦਿੱਤਾ ਸੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ 'ਤੇ ਖ਼ੂਬ ਰਗੜੇ ਲਾਏ।
ਅਕਾਲੀਆਂ ਵੱਲੋਂ ਕਾਂਗਰਸ ਨੂੰ ਵਾਰ-ਵਾਰ ਆਪ੍ਰੇਸ਼ਨ ਬਲੂ ਸਟਾਰ 'ਤੇ ਘੇਰਨ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਸ ਸਮੇਂ ਉਹ ਵੀ ਬੇਹੱਦ ਦੁਖੀ ਹੋਏ ਸਨ ਤੇ ਸੰਸਦ ਛੱਡ ਕੇ ਆਪਣਾ ਰੋਸ ਵੀ ਜ਼ਾਹਰ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਬਾਦਲਾਂ ਨੂੰ ਗੁਰਦੁਆਰਿਆਂ ਤੇ ਸ਼੍ਰੋਮਣੀ ਕਮੇਟੀ ਤੋਂ ਬਾਹਰ ਕੱਢਣ ਦਾ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਅਕਾਲੀਆਂ ਨੇ ਅਕਾਲ ਤਖ਼ਤ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਉਮਦਵਾਰ ਭਗਵੰਤ ਮਾਨ 'ਤੇ ਵੀ ਕੈਪਟਨ ਨੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਚੁਟਕਲਿਆਂ ਦੇ ਸਿਰ 'ਤੇ ਆਪਣੀ ਸਿਆਸਤ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਉਹ ਸੁਖਬੀਰ ਤੇ ਹਰਸਿਮਰਤ ਦੇ ਸੰਸਦੀ ਹਲਕਿਆਂ ਵਿੱਚ ਵੀ ਜਾਣਗੇ ਤੇ ਕਾਂਗਰਸ ਦੀ ਜਿੱਤ ਪੱਕੀ ਕਰ ਕੇ ਆਉਣਗੇ।Great crowd here in Sangrur to support @INCIndia candidate @KewalDhillonINC. Clear sign of his imminent victory in the upcoming #LokSabhaElections2019. With his nomination in place, Sangrur is all set to have a hardworking & dedicated leader to represent them in the Lok Sabha! pic.twitter.com/HTX6nEfJsJ
— Capt.Amarinder Singh (@capt_amarinder) April 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਨਰਲ ਨੌਲਜ
ਪੰਜਾਬ
Advertisement