ਪੰਜਾਬ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਨਾਲ ਈਦ ਮਨਾਉਣਗੇ ਕੈਪਟਨ ਅਮਰਿੰਦਰ ਸਿੰਘ, ਲੰਚ ਦਾ ਸੱਦਾ
ਏਬੀਪੀ ਸਾਂਝਾ | 12 Aug 2019 01:11 PM (IST)
ਦੇਸ਼ ਭਰ ਵਿੱਚ ਅੱਜ ਈਦ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਈਦ ਦਾ ਤਿਉਹਾਰ ਮਨਾਉਣ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਦੇਸ਼ ਭਰ ਵਿੱਚ ਅੱਜ ਈਦ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਈਦ ਦਾ ਤਿਉਹਾਰ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸੂਬੇ ਦੇ ਵੱਖ-ਵੱਖ ਕਾਲਜਾਂ-ਯੂਨੀਵਰਸੀਟੀਆਂ ‘ਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਲਈ ਈਦ ਦੀ ਦਾਵਤ ਰੱਖੀ ਹੈ। ਕੈਪਟਨ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੰਜਾਬ ਭਵਨ ‘ਚ ਲੰਚ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਚੋਂ ਕੁੱਲ 79 ਵਿਦਿਆਰਥੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਚ ਕਰਕੇ ਈਦ ਦਾ ਤਿਓਹਾਰ ਮਨਾਉਣਗੇ। ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਹੀ ਸੂਬੇ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਤੋਂ ਬਾਅਦ ਪਾਕਿਸਤਾਨ ਲਗਾਤਾਰ ਕੁਝ ਨਾ ਕੁਝ ਗੜਬੜੀ ਦੀ ਤਿਆਰੀ ਕਰ ਰਿਹਾ ਹੈ। ਅਜਿਹੇ ‘ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ‘ਚ ਪੜ੍ਹ ਰਹੇ ਕਸ਼ਮੀਰੀ ਵਿਦੀਆਰਥੀਆਂ ਦੀ ਸੁਰੱਖਿਆ ਵਿੱਚ ਵੀ ਵਾਧਾ ਕੀਤਾ ਗਿਆ ਸੀ।