Amit Shah Birthday : ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 58ਵਾਂ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ 'ਤੇ ਕਈ ਨੇਤਾਵਾਂ ਨੇ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ। ਸਾਡੇ ਦੇਸ਼ ਦੇ ਹਰ ਨਾਗਰਿਕ ਦੇ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਤੁਹਾਡੀ ਵਚਨਬੱਧਤਾ ਸਾਰਿਆਂ ਲਈ ਪ੍ਰੇਰਨਾ ਹੈ। ਤੁਹਾਡੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, ''ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਮੈਂ ਤੁਹਾਡੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ 58ਵੇਂ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਦੇਸ਼ ਦੀ ਤਰੱਕੀ ਲਈ ਬਹੁਤ ਸਾਰੇ ਯਤਨ ਕਰ ਰਹੇ ਹਨ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ਗ੍ਰਹਿ ਮੰਤਰੀ ਦੇ ਰੂਪ 'ਚ ਉਹ ਸਾਡੇ ਦੇਸ਼ ਦੀ ਤਰੱਕੀ ਲਈ ਬਹੁਤ ਸਾਰੇ ਯਤਨ ਕਰ ਰਹੇ ਹਨ। ਉਹ ਮਹੱਤਵਪੂਰਨ ਸਹਿਕਾਰੀ ਖੇਤਰ ਵਿੱਚ ਸੁਧਾਰ ਕਰਨ ਵਿੱਚ ਵੀ ਸ਼ਲਾਘਾਯੋਗ ਕੰਮ ਕਰ ਰਹੇ ਹਨ ਅਤੇ ਉਹ ਸਾਡੇ ਦੇਸ਼ ਦੀ ਸੇਵਾ ਵਿੱਚ ਇੱਕ ਲੰਬਾ ਅਤੇ ਸਿਹਤਮੰਦ ਜੀਵਨ ਬਤੀਤ ਕਰਨ।
ਅਮਿਤ ਸ਼ਾਹ ਦਾ ਜਨਮ
ਅਮਿਤ ਸ਼ਾਹ ਦਾ ਜਨਮ 22 ਅਕਤੂਬਰ 1964 ਨੂੰ ਮੁੰਬਈ ਦੇ ਇੱਕ ਅਮੀਰ ਗੁਜਰਾਤੀ ਪਰਿਵਾਰ ਵਿੱਚ ਹੋਇਆ ਸੀ। ਉਸਦੇ ਪਿਤਾ ਦਾ ਨਾਮ ਅਨਿਲਚੰਦਰ ਸ਼ਾਹ ਅਤੇ ਮਾਤਾ ਦਾ ਨਾਮ ਕੁਸੁਮਬੇਨ ਸ਼ਾਹ ਹੈ। ਉਨ੍ਹਾਂ ਦੀ ਪਤਨੀ ਦਾ ਨਾਂ ਸੋਨਲ ਸ਼ਾਹ ਅਤੇ ਬੇਟੇ ਦਾ ਨਾਂ ਜੈ ਸ਼ਾਹ ਹੈ। ਜੈ ਇਸ ਸਮੇਂ ਬੀਸੀਸੀਆਈ ਦੇ ਸਕੱਤਰ ਹਨ। ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ਾਹ ਨੇ ਸਟਾਕ ਬ੍ਰੋਕਰ ਵਜੋਂ ਵੀ ਕੰਮ ਕੀਤਾ ਸੀ। ਅੱਜ ਸ਼ਾਹ ਨੂੰ ਸਿਆਸੀ ਜਗਤ ਦਾ ਚਾਣਕਯ ਕਿਹਾ ਜਾਂਦਾ ਹੈ। ਉਨ੍ਹਾਂ ਦੀ ਰਣਨੀਤੀ ਨੂੰ ਭਾਜਪਾ ਆਪਣੀ ਜਿੱਤ ਦੀ ਗਾਰੰਟੀ ਮੰਨਦੀ ਹੈ। ਜਦੋਂ ਤੋਂ ਉਨ੍ਹਾਂ ਨੂੰ ਭਾਜਪਾ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਦੋਂ ਤੋਂ ਪਾਰਟੀ ਨੇ ਲਗਾਤਾਰ ਜਿੱਤ ਹਾਸਲ ਕੀਤੀ ਹੈ।