ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਬਲਾਸਟ 'ਤੇ ਜਤਾਈ ਚਿੰਤਾ, ਮੁੱਖ ਮੰਤਰੀ ਮਾਨ ਨੂੰ ਕੀਤੀ ਅਪੀਲ- ਜਲਦ ਤੋਂ ਜਲਦ ਦੋਸ਼ੀਆਂ ਫੜਿਆ ਜਾਵੇ
ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜਿਆ ਜਾਵੇ ਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਧਮਾਕੇ ਦੌਰਾਨ ਮੌਕੇ 'ਤੇ ਮੌਜੂਦ ਉੱਚ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਹਾਲੇ ਇਸ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਕੱਲ੍ਹ ਦੇਰ ਸ਼ਾਮ ਨੂੰ ਪੰਜਾਬ ਇੰਟੈਲੀਜੈਂਸ ਵਿਭਾਗ ਦੀ ਇਮਾਰਤ 'ਚ ਬਲਾਸਟ ਹੋਇਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਬਿਲਡਿੰਗ ਦੀਆਂ ਖਿੜਕੀਆਂ ਦੇ ਕਈ ਸ਼ੀਸ਼ੇ ਟੁੱਟ ਗਏ। ਦੱਸਿਆ ਜਾ ਰਿਹਾ ਹੈ ਇਕ ਧਮਾਕਾ ਬਿਲਡਿੰਗ ਦੇ ਅਗਲੇ ਹਿੱਸੇ 'ਚ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਇਸ ਧਮਾਕੇ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜਿਆ ਜਾਵੇ ਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਧਮਾਕੇ ਦੌਰਾਨ ਮੌਕੇ 'ਤੇ ਮੌਜੂਦ ਉੱਚ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਹਾਲੇ ਇਸ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਕਿ ਆਖਿਰ ਇਸ ਸਾਜ਼ਿਸ਼ ਪਿੱਛੇ ਕੋਣ ਸੀ।
Shocked to hear about the blast at the @PunjabPoliceInd Intelligence headquarter in Mohali. Thankfully nobody was hurt.
— Capt.Amarinder Singh (@capt_amarinder) May 9, 2022
This brazen attack on our police force is deeply concerning and I urge CM @BhagwantMann to ensure perpetrators are brought to justice at the earliest.
ਇਸ ਸਮੇਂ ਮੁਹਾਲੀ ਦੇ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦੀ ਜਾਂਚ ਚੱਲ ਰਹੀ ਹੈ। ਦੂਜੇ ਪਾਸੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਇਸ ਨੂੰ ਅੱਤਵਾਦੀ ਹਮਲਾ ਮੰਨਿਆ ਜਾ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਪੁਲਿਸ ਦੇ ਖੁਫੀਆ ਤੰਤਰ 'ਤੇ ਹੋਏ ਇਸ ਹਮਲੇ 'ਚ ਅੱਤਵਾਦੀਆਂ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ, ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਐਫਐਸਐਲ ਟੀਮ ਇਸ ਦੀ ਜਾਂਚ ਕਰ ਰਹੀ ਹੈ।
Punjab | A blast occurred outside the Intelligence Department building of Punjab Police in Mohali. The police have cordoned off the area around the office. pic.twitter.com/5sOPC7yJrP
— ANI (@ANI) May 9, 2022