ਪੜਚੋਲ ਕਰੋ
Advertisement
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਜਵਾਬ
ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਜਿਹੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਸਿੱਧੂ ਨੂੰ ਬੇਹੱਦ ਮਹੱਤਵਪੂਰਨ ਵਿਭਾਗ ਦਿੱਤਾ ਸੀ, ਪਰ ਵਜ਼ਾਰਤ ਛੱਡਣਾ ਉਨ੍ਹਾਂ ਦੀ ਮਰਜ਼ੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਨਾਲ ਕੋਈ ਵੀ ਸਮੱਸਿਆ ਨਹੀਂ। ਇਸ ਦਾ ਖੁਲਾਸਾ ਕੈਪਟਨ ਨੇ ਖ਼ੁਦ ਸਿੱਧੂ ਦੇ ਮੰਤਰੀ ਮੰਡਲ ਵਿੱਚੋਂ ਅਸਤੀਫ਼ਾ ਦੇਣ ਮਗਰੋਂ ਕੀਤਾ ਹੈ।
ਦਿੱਲੀ ਪਹੁੰਚੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਨੇ ਆਪਣਾ ਅਸਤੀਫ਼ਾ ਉਨ੍ਹਾਂ ਦੇ ਦਫ਼ਤਰ ਭੇਜ ਦਿੱਤਾ ਹੈ। ਅਸਤੀਫ਼ਾ ਦੇਖਣ ਮਗਰੋਂ ਹੀ ਅਗਲਾ ਫੈਸਲਾ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਜਿਹੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਸਿੱਧੂ ਨੂੰ ਬੇਹੱਦ ਮਹੱਤਵਪੂਰਨ ਵਿਭਾਗ ਦਿੱਤਾ ਸੀ, ਪਰ ਵਜ਼ਾਰਤ ਛੱਡਣਾ ਉਨ੍ਹਾਂ ਦੀ ਮਰਜ਼ੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ ਤੋਂ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਨ ਕੀਤਾ ਹੋਣ ਕਰਕੇ ਸਿੱਧੂ ਦੇ ਕਈ ਸਾਥੀ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦੀ ਅਲੋਚਨਾ ਕੀਤੀ ਸੀ। ਉਨ੍ਹਾਂ ਕੱਲ੍ਹ ਹੀ ਕਹਿ ਦਿੱਤਾ ਸੀ ਉਹ ਕੈਪਟਨ ਨੂੰ ਵੀ ਆਪਣਾ ਅਸਤੀਫ਼ਾ ਭੇਜ ਦੇਣਗੇ। ਹੁਣ ਕੈਪਟਨ ਵੀ ਸਿੱਧੂ ਦੇ ਅਸਤੀਫ਼ੇ ਦੀ ਘੋਖ ਪੜਤਾਲ ਕਰਕੇ ਆਪਣਾ ਫੈਸਲਾ ਲੈਣਗੇ।Punjab CM on Navjot Singh Sidhu: I have no issues with him, I had in fact given him a very important portfolio after the reshuffle. It was his decision to quit the Cabinet. I have been told that he has sent the letter to my office, will go through it&then see what is to be done. https://t.co/PhWK9OmY7M
— ANI (@ANI) July 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement