ਪੜਚੋਲ ਕਰੋ

ਕੈਪਟਨ ਅਮਰਿੰਦਰ ਨੇ ਮੱਤੇਵਾੜਾ ਇੰਡਸਟਰੀਅਲ ਪਾਰਕ ਪ੍ਰੋਜੈਕਟ ਰੱਦ ਹੋਣ 'ਤੇ ਜਤਾਇਆ ਦੁੱਖ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ 'ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ।

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕੀਤੇ ਜਾਣ 'ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ। ਪ੍ਰੋਜੈਕਟ ਦੇ ਖਿਲਾਫ ਸ਼ੁਰੂ ਕੀਤੇ ਗਏ ਵਿਰੋਧ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ ਨਹੀਂ ਆਉਣਾ ਸੀ, ਜਿਵੇਂ ਕਿ ਕਿਹਾ ਜਾ ਰਿਹਾ ਹੈ, ਸਗੋਂ ਇਸ ਤੋਂ ਬਾਹਰ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੰਯੁਕਤ ਰਾਸ਼ਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਧਿਆਨ ਰੱਖਿਆ ਗਿਆ ਸੀ ਅਤੇ ਉਸਤੋਂ ਬਾਅਦ ਹੀ ਪਾਰਕ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਢਲੇ ਤੌਰ 'ਤੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਨ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਕੁਝ ਲੋਕਾਂ ਨੇ ਬਿਨਾਂ ਕਿਸੇ ਜਾਇਜ਼ ਜਾਂ ਵਾਤਾਵਰਣ ਬਾਰੇ ਤਕਨੀਕੀ ਅਤੇ ਵਿਗਿਆਨਕ ਜਾਣਕਾਰੀ ਤੋਂ ਬਿਨਾਂ ਇਸ ਦਾ ਵਿਰੋਧ ਕੀਤਾ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਟੈਕਸਟਾਈਲ ਪਾਰਕ ਦੇਸ਼ ਭਰ ਵਿੱਚ ਬਣ ਰਹੇ ਅਜਿਹੇ ਸੱਤ ਪਾਰਕਾਂ ਵਿੱਚੋਂ ਇੱਕ ਹੈ। ਇਹ ਟੈਕਸਟਾਈਲ ਪਾਰਕ ਸੰਯੁਕਤ ਰਾਸ਼ਟਰ ਸਸਟੇਨੇਬਲ ਡਿਵੈਲਪਮੈਂਟ ਟੀਚਾ 9 ਦੇ ਅਨੁਸਾਰ ਟਿਕਾਊ ਉਦਯੋਗੀਕਰਨ ਦੇ ਖਾਸ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਸੀ ਜੋ ਵਾਤਾਵਰਣ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ।

 ਉਨ੍ਹਾਂ ਕਿਹਾ ਕਿ ਅਜਿਹੀ ਪਹੁੰਚ ਨਾਲ ਪਹਿਲਾਂ ਹੀ ਜ਼ਮੀਨ ਦੀ ਘਾਟ ਵਾਲੇ ਪੰਜਾਬ ਵਿੱਚ ਕੋਈ ਉਦਯੋਗੀਕਰਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ, “ਜਦੋਂ ਪੰਜਾਬ ਅਜਿਹੇ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਨਿਵੇਸ਼ ਨਹੀਂ ਆ ਰਿਹਾ ਹੈ, ਤਾਂ ਅਜਿਹਾ ਪਿਛਾਖੜੀ ਫੈਸਲਾ ਉਦਯੋਗਾਂ ਨੂੰ ਇੱਥੇ ਆਉਣ ਤੋਂ ਹੋਰ ਨਿਰਾਸ਼ ਕਰੇਗਾ”, ਉਨ੍ਹਾਂ ਕਿਹਾ, ਇਸ ਤਰ੍ਹਾਂ ਦਾ ਮਹੱਤਵਪੂਰਨ ਫੈਸਲਾ ਇੰਨੀ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਸੀ।

ਇਸ ਤੋਂ ਇਲਾਵਾ, ਉਨ੍ਹਾਂ ਨੇ ਧਿਆਨ ਦਿਵਾਇਆ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪ੍ਰੋਜੈਕਟ ਦੀ ਜਾਂਚ ਕਰਨ ਲਈ ਪਹਿਲਾਂ ਹੀ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ ਅਤੇ ਕੁਝ ਕੁਆਰਟਰਾਂ ਤੋਂ ਉਠਾਏ ਗਏ ਇਤਰਾਜ਼ਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਸਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਸੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਦੀ ਹਮਾਇਤ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਲਈ ਫੰਡਾਂ ਦਾ ਐਲਾਨ ਕਰਨ ਕਰਨ ਤੋਂ ਇਹ ਬਾਅਦ ਯੂ-ਟਰਨ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget