ਪੜਚੋਲ ਕਰੋ
(Source: ECI/ABP News)
ਖਾਕੀ 'ਚ ਨਸ਼ਿਆਂ ਦੇ ਸੌਦਾਗਰਾਂ 'ਤੇ ਕੈਪਟਨ ਦਾ ਡੰਡਾ, ਐਸਟੀਐਫ ਨੂੰ ਦਿੱਤੇ ਸਖ਼ਤ ਹੁਕਮ
ਮੁੱਖ ਮੰਤਰੀ ਨੇ ਆਪਣੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਭੋਲਾ ਨਸ਼ਾ ਤਸਕਰੀ ਮਾਮਲੇ ਵਿੱਚ ਵਿਦੇਸ਼ਾਂ ਵਿੱਚ ਬੈਠੇ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ।
![ਖਾਕੀ 'ਚ ਨਸ਼ਿਆਂ ਦੇ ਸੌਦਾਗਰਾਂ 'ਤੇ ਕੈਪਟਨ ਦਾ ਡੰਡਾ, ਐਸਟੀਐਫ ਨੂੰ ਦਿੱਤੇ ਸਖ਼ਤ ਹੁਕਮ capt amarinder singh meeting his officials to curb drugs in punjab ਖਾਕੀ 'ਚ ਨਸ਼ਿਆਂ ਦੇ ਸੌਦਾਗਰਾਂ 'ਤੇ ਕੈਪਟਨ ਦਾ ਡੰਡਾ, ਐਸਟੀਐਫ ਨੂੰ ਦਿੱਤੇ ਸਖ਼ਤ ਹੁਕਮ](https://static.abplive.com/wp-content/uploads/sites/5/2019/06/07143531/capt-amarinder-singh-meeting-his-officials-on-drugs-issue-in-punjab.jpeg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਹੁਕਮ ਦਿੱਤੇ ਹਨ ਕਿ ਨਸ਼ੇ ਦੇ ਕਾਰੋਬਾਰ ਵਿੱਚ ਗਲਤਾਨ ਪੁਲਿਸ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਸਟੀਐਫ ਨੂੰ ਵਿਸ਼ੇਸ਼ ਤੌਰ 'ਤੇ ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।
ਕੈਪਟਨ ਨੇ ਏਡੀਜੀਪੀ ਐਸਟੀਐਫ ਤੇ ਡਰੱਗਸ ਦੀ ਮੁਖੀ ਗੁਰਪ੍ਰੀਤ ਦਿਓ ਨੂੰ ਨਿਰਦੇਸ਼ ਦਿੱਤੇ ਕਿ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਤੇ ਨਸ਼ਾ ਤਸਕਰਾਂ ਦੇ ਜਾਲ ਨੂੰ ਤੋੜਨ ਲਈ ਦੋ ਵਿਸ਼ੇਸ਼ ਟੀਮਾਂ ਬਣਾਉਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਸ਼ਿਆਂ ਦੀ ਆਮਦ ਨੂੰ ਠੱਲ੍ਹਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ। ਕੈਪਟਨ ਨੇ ਕਿਹਾ ਕਿ ਅਜਿਹੇ ਦਾਗ਼ੀ ਪੁਲਿਸ ਅਫ਼ਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਭੋਲਾ ਨਸ਼ਾ ਤਸਕਰੀ ਮਾਮਲੇ ਵਿੱਚ ਵਿਦੇਸ਼ਾਂ ਵਿੱਚ ਬੈਠੇ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ।My govt has reinforced its zero-tolerance policy against drugs & corruption. To overcome the technical legal infirmities & procedural loopholes being exploited by those arrested in drugs cases, proper training of police will be given by legal luminaries. #RevivingPunjab
— Capt.Amarinder Singh (@capt_amarinder) June 7, 2019
ਕੈਪਟਨ ਨੇ ਆਪਣੇ ਮੁੱਖ ਅਧਿਕਾਰੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਆਪਣੇ ਐਡਵੋਕੇਟ ਜਨਰਲ ਨੂੰ ਕਾਨੂੰਨੀ ਮਾਹਰਾਂ ਦਾ ਵਿਸ਼ੇਸ਼ ਪੈਨਲ ਗਠਿਤ ਕਰ ਪੁਲਿਸ ਮੁਲਾਜ਼ਮਾਂ ਨੂੰ ਅਜਿਹੇ ਕੇਸਾਂ ਦੀ ਪੈਰਵੀ ਸੁਚੱਜੇ ਢੰਗ ਨਾਲ ਕਰਨ ਦੇ ਕਾਬਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।Chief Minister @capt_amarinder Singh orders STF Chief to identify & take strict action against police officials working hand in glove with drug traffickers. Chief Minister asks Chief Secretary to take up with External Affairs Ministry issue of extradition of Bhola accomplices. pic.twitter.com/6kAoQIttRc
— Government of Punjab (@PunjabGovtIndia) June 7, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)