ਪੜਚੋਲ ਕਰੋ
Advertisement
3 ਮਹੀਨਿਆਂ 'ਚ ਸ਼ੁਰੂ ਹੋਵੇਗੀ ਪੰਜਾਬ ਖੇਡ ਯੂਨੀਵਰਸਿਟੀ, ਕੈਪਟਨ ਵੱਲੋਂ ਹਰੀ ਝੰਡੀ
ਯੁਨੀਵਰਸਿਟੀ ਦੇ ਪਾਠਕ੍ਰਮ ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਜੋ ਗਿਆਨ ਦੇ ਵਿਕਾਸ, ਹੁਨਰ ਤੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਤੋਂ ਇਲਾਵਾ ਖੇਡ ਤਕਲਾਨੋਜੀ ਅਤੇ ਹਰ ਤਰ੍ਹਾਂ ਦੀਆਂ ਖੇਡਾਂ ਦੀ ਉੱਚ ਸਿਖਲਾਈ ’ਤੇ ਕੇਂਦਰਤ ਹੋਵੇਗਾ।
ਪਟਿਆਲਾ: ਪੰਜਾਬ ਵਿੱਚ ਹੁਣ ਨਵੀਂ ਖੇਡ ਯੂਨੀਵਰਸਿਟੀ ਬਣਨ ਜਾ ਰਹੀ ਹੈ, ਜਿਸ ਦਾ ਮਨੋਰਥ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਇਸ ਨਵੀਂ ਖੇਡ ਯੂਨੀਵਰਸਿਟੀ ਨੂੰ ਹਰੀ ਝੰਡੀ ਦੇ ਦਿੱਤੀ ਅਤੇ ਨਾਲ ਹੀ ਪਹਿਲੀ ਸਤੰਬਰ, 2019 ਤੋਂ ਚਾਲੂ ਕਰਨ ਦੀ ਹਦਾਇਤ ਵੀ ਦੇ ਦਿੱਤੀ। ਉਨ੍ਹਾਂ ਉਚੇਰੀ ਸਿੱਖਿਆ ਵਿਭਾਗ ਨੂੰ ਯੁਨੀਵਰਸਿਟੀ ਦੇ ਪਹਿਲੇ ਬੈਚ ਲਈ ਦਾਖਲਾ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਵੀ ਦੇ ਦਿੱਤੇ।
ਯੂਨੀਵਰਸਿਟੀ ਦੀ ਸਥਾਪਨਾ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਸਤਾਵਿਤ ਸੰਸਥਾ ਦਾ ਨਾਂਅ ‘ਦਾ ਪੰਜਾਬ ਸਪੋਰਟਸ ਯੂਨੀਵਰਸਿਟੀ’ ਵਜੋਂ ਰੱਖਣ ਦੀ ਪ੍ਰਵਾਨਗੀ ਦਿੱਤੀ ਜਿਸ ਦਾ ਖਰੜਾ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਇਸ ਸਬੰਧ ਵਿੱਚ ਆਰਡੀਨੈਂਸ ਵੀ ਲਿਆਂਦਾ ਜਾਵੇਗਾ ਤਾਂ ਕਿ ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਲਈ ਸਿੱਧੋਵਾਲ ਪਿੰਡ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨਾਲ ਲਗਦੀ 97 ਏਕੜ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ। ਪਿੰਡ ਦੀ ਪੰਚਾਇਤ ਵੱਲੋਂ 97 ਫੀਸਦੀ ਜ਼ਮੀਨ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਬਾਕੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਪਿੰਡ ਦੇ ਉਨ੍ਹਾਂ ਯੋਗ ਲੋਕਾਂ ਲਈ ਗਰੁੱਪ ਸੀ. ਤੇ ਡੀ. ਦੀਆਂ ਕੁਝ ਅਸਾਮੀਆਂ ਰਾਖਵੀਆਂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ, ਜਿਨ੍ਹਾਂ ਲੋਕਾਂ ਦੀ ਜ਼ਮੀਨ ਐਕੁਆਇਰ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਨਵੀਂ ਇਮਾਰਤ ਦੇ ਮੁਕੰਮਲ ਹੋਣ ਤਕ ਯੁਨੀਵਰਸਿਟੀ ਨੂੰ ਆਰਜ਼ੀ ਤੌਰ ’ਤੇ ਚਲਾਉਣ ਲਈ ਤੁਰੰਤ ਮੋਹਿੰਦਰਾ ਕੋਠੀ ਦਾ ਕਬਜ਼ਾ ਲੈਣ ਲਈ ਆਖਿਆ। ਬੁਲਾਰੇ ਨੇ ਦੱਸਿਆ ਕਿ ਇਸ ਮੰਤਵ ਲਈ ਕੋਠੀ ਦੀ ਮੁਰੰਮਤ ਵਾਸਤੇ 50 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ। ਯੁਨੀਵਰਸਿਟੀ ਦੇ ਪਾਠਕ੍ਰਮ ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਜੋ ਗਿਆਨ ਦੇ ਵਿਕਾਸ, ਹੁਨਰ ਤੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਤੋਂ ਇਲਾਵਾ ਖੇਡ ਤਕਲਾਨੋਜੀ ਅਤੇ ਹਰ ਤਰ੍ਹਾਂ ਦੀਆਂ ਖੇਡਾਂ ਦੀ ਉੱਚ ਸਿਖਲਾਈ ’ਤੇ ਕੇਂਦਰਤ ਹੋਵੇਗਾ। ਇਸੇ ਤਰ੍ਹਾਂ ਕੋਚਿੰਗ ਦੀਆਂ ਬਿਹਤਰ ਸਹੂਲਤਾਂ ਅਤੇ ਆਲਾ ਦਰਜੇ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਉੱਭਰਦੇ ਅਥਲੀਟਾਂ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਪ੍ਰਭਾਵੀ ਸੰਸਥਾਗਤ ਸਹਿਯੋਗ ਅਤੇ ਮਾਹੌਲ ਪ੍ਰਦਾਨ ਕੀਤਾ ਜਾਵੇਗਾ।Chief Minister @capt_amarinder Singh okays operationalisation of new sports university in patiala from Sept 1, 2019. Draft memorandum to be presented before Cabinet, Government to bring ordinance for timely commencement of session. pic.twitter.com/683ePbA4P5
— CMO Punjab (@CMOPb) June 1, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement