ਪੜਚੋਲ ਕਰੋ
Advertisement
(Source: ECI/ABP News/ABP Majha)
ਬੱਦਲ ਮੁੜ ਸਿਰ 'ਤੇ ਪਰ ਹੜ੍ਹਾਂ ਦੇ ਬਚਾਅ ਕਾਰਜ ਅਧੂਰੇ, ਕੈਪਟਨ ਦੀ ਸਖ਼ਤ ਹਦਾਇਤ
ਮੌਸਮ ਵਿਭਾਗ ਮੁਤਾਬਕ 27 ਤਾਰੀਖ ਤਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਕੈਪਟਨ ਨੇ ਅੱਜ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਵਿਸ਼ੇਸ਼ ਬੈਠਕ ਕੀਤੀ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਸੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਮੁੜ ਤੋਂ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਮੌਸਮ ਵਿਭਾਗ ਮੁਤਾਬਕ 27 ਤਾਰੀਖ ਤਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅੱਜ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਈਂ ਭਾਰੀ ਮੀਂਹ ਪਿਆ। ਪਹਿਲਾਂ ਵੀ ਹਿਮਾਚਲ ਦੇ ਭਾਰੀ ਮੀਂਹ ਕਰਕੇ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ ਤੇ ਸਤਲੁਜ ਸਮੇਤ ਕਈ ਜਲ ਸੋਮੇ ਕਹਿਰਵਾਨ ਹੋ ਗਏ ਸਨ। ਮੌਸਮ ਦੀ ਤਬਦੀਲੀ ਤੋਂ ਪਹਿਲਾਂ ਕੈਪਟਨ ਨੇ ਅੱਜ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਵਿਸ਼ੇਸ਼ ਬੈਠਕ ਕੀਤੀ।
ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਿਛਲੇ ਕੁਝ ਦਿਨਾਂ ਦਰਮਿਆਨ ਪੰਜਾਬ ਵਿੱਚ ਖ਼ਾਸ ਮੀਂਹ ਨਹੀਂ ਪਿਆ ਤੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿੱਚੋਂ ਪਾਣੀ ਦਾ ਪੱਧਰ ਵੀ ਹੌਲੀ-ਹੌਲੀ ਘਟ ਰਿਹਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡਾਂ ਵਿੱਚ ਕਿਸ਼ਤੀਆਂ ਰਾਹੀਂ ਮੈਡੀਕਲ ਸਹੂਲਤਾਂ ਭੇਜੀਆਂ ਜਾ ਰਹੀਆਂ ਹਨ। ਸੰਘਣੀ ਆਬਾਦੀ ਵਾਲੇ ਪਿੰਡਾਂ ਵਿੱਚ ਡਾਕਟਰ ਤੇ ਉਸ ਦੀ ਟੀਮ ਚੌਵੀ ਘੰਟੇ ਮੌਜੂਦ ਰਹੇਗੀ।Chief Minister @capt_amarinder Singh directs all DC's to immediately step up vigil in view of resumption of rainfall.
— CMO Punjab (@CMOPb) August 25, 2019
ਵਧੀਕ ਚੀਫ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਦੱਸਿਆ ਕਿ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਾਉਣੀ ਦੀ ਫ਼ਸਲਾਂ ਦੇ ਹੋਏ ਖਰਾਬੇ ਦੇ ਵੇਰਵੇ ਇਕੱਠੇ ਕਰਨ ਲਈ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂਆਂ ਨੂੰ ਚਾਰਾ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।Setting a deadline for bringing back life on track in the #Flood affected villages of the district, Deputy Commissioner Jalandhar @VarinderIAS asked all the departments to pull up their socks for restoring normalcy in these villages within a week.#floodrelief pic.twitter.com/C2Pnqp8Gb2
— Government of Punjab (@PunjabGovtIndia) August 25, 2019
ਜ਼ਿਕਰਯੋਗ ਹੈ ਕਿ ਹੜ੍ਹਾਂ ਕਾਰਨ ਰੋਪੜ, ਅਨੰਦਪੁਰ ਸਾਹਿਬ, ਜਲੰਧਰ, ਕਪੂਰਥਲਾ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ 300 ਤੋਂ ਵੱਧ ਪਿੰਡ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆ ਗਏ ਹਨ। ਇਸ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਬਰਬਾਦ ਹੋ ਗਈਆਂ ਹਨ ਤੇ ਲੋਕ ਆਪਣੀਆਂ ਛੱਤਾਂ 'ਤੇ ਰਾਤ ਗੁਜ਼ਾਰਨ ਲਈ ਮਜਬੂਰ ਹਨ।Relief works at vulnerable points going on at a fast pace in Ferozepur.#floodrelief pic.twitter.com/Egua2E5Gwl
— Government of Punjab (@PunjabGovtIndia) August 25, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement