ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦਾ ਕਲੇਸ਼ ਵਧ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਹਟਾਉਣ ਦੀ ਮੁਹਿੰਮ ਮਗਰੋਂ ਉਨ੍ਹਾਂ ਦੀ ਪਤਨੀ ਪਰਨੀਤ ਕੌਰ (Preneet Kaur) ਨੇ ਕਾਂਗਰਸ ਨਵਜੋਤ ਸਿੱਧੂ ਉੱਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸਭ ਕਾਸੇ ਪਿੱਛੇ ਨਵਜੋਤ ਸਿੱਧੂ (Navjot Singh Sidhu) ਦਾ ਹੱਥ ਹੈ।
ਪਰਨੀਤ ਕੌਰ ਨੇ ਕਿਹਾ ਹੈ ਕਿ ਹਾਈਕਮਾਨ ਨੂੰ ਇਸ ਦਾ ਸਖਤ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਪਾਰਟੀ ਵਿਰੋਧੀ ਬਿਆਨਬਾਜ਼ੀ ਕਰ ਰਹੇ ਹਨ। ਸਿੱਧੂ ਹੀ ਪਾਰਟੀ ਲੀਡਰਾਂ ਨੂੰ ਬਗਵਾਤ ਲਈ ਉਕਸਾ ਰਹੇ ਹਨ।
ਉਧਰ, ਕੈਪਟਨ ਵਿਰੋਧੀ ਕਾਂਗਰਸੀ ਧੜੇ ਨੇ ਸੀਐਲਪੀ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਮੰਗ ਕੀਤੀ ਹੈ। ਮੰਗ ਕੀਤੀ ਜਾ ਰਹੀ ਹੈ ਕਿ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਉਣ ਤੇ ਏਆਈਸੀਸੀ ਦੇ ਆਬਜ਼ਰਵਰ ਦੀ ਮੌਜੂਦਗੀ ਵਿੱਚ ਵਿਧਾਇਕਾਂ ਦੀਆਂ ਸ਼ਿਕਾਇਤਾਂ ਸੁਣਨ।
ਇਸ ਦੇ ਨਾਲ ਹੀ ਇਨ੍ਹਾਂ ਵਿਧਾਇਕਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਮੀਟਿੰਗ ਨਹੀਂ ਬੁਲਾਉਂਦੇ ਤਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ।
ਕੈਪਟਨ ਦਾ ਵਿਰੋਧੀ ਖੇਮਾ ਦਿੱਲੀ ਜਾ ਕੇ ਹਾਈਕਮਾਂਡ ਦੇ ਸਾਹਮਣੇ ਇਹ ਮੰਗ ਰੱਖੇਗਾ। ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਕਿਹਾ ਕਿ ਦੇਹਰਾਦੂਨ ਵਿੱਚ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਹਾਈ ਕਮਾਂਡ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਜਾਵੇਗਾ। ਕੈਪਟਨ ਵਿਰੁੱਧ ਬਗਾਵਤ ਕਰਨ ਵਾਲੇ ਮੰਤਰੀ ਤੇ ਵਿਧਾਇਕ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: Punjab Congress: ਪੰਜਾਬ ਦੀ ਸਿਆਸਤ 'ਚ ਵੱਡੀ ਉਥਲ-ਪੁਥਲ, ਕੈਪਟਨ ਵਿਰੋਧੀਆਂ ਨੇ ਉਠਾਈ CLP ਮੀਟਿੰਗ ਦੀ ਮੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin