ਪੜਚੋਲ ਕਰੋ
Advertisement
ਕੈਪਟਨ ਨੇ ਭਾਖੜਾ ਬੋਰਡ ਨੂੰ ਦਿੱਤੀ ਕਲੀਨ ਚਿੱਟ, ਹੜ੍ਹਾਂ ਨੂੰ ਕੁਦਰਤ ਦੇ ਮੱਥੇ ਮੜ੍ਹਿਆ
ਕੈਪਟਨ ਸਰਕਾਰ ਮੁਤਾਬਕ ਇਨ੍ਹਾਂ ਹੜ੍ਹਾਂ ਕਾਰਨ ਪੰਜਾਬ ਦਾ 1,700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੀ ਭਰਪਾਈ ਲਈ ਮੁੱਖ ਮੰਤਰੀ ਨੇ 100 ਕਰੋੜ ਰੁਪਏ ਜਾਰੀ ਕੀਤੇ ਹਨ ਤੇ ਉਨ੍ਹਾਂ ਕੇਂਦਰ ਸਰਕਾਰ ਤੋਂ ਵੀ 1,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕੇਂਦਰ ਤੋਂ ਪੈਸੇ ਆਵੇ ਜਾਂ ਨਾ, ਅਸੀਂ ਰਾਹਤ ਵਿੱਚ ਕੋਈ ਘਾਟ ਨਹੀਂ ਆਉਣ ਦਿਆਂਗੇ।
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਆਏ ਹੜ੍ਹਾਂ ਪਿੱਛੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਹੈ ਕਿ ਹਾਲਾਤ ਇੰਨੇ ਖ਼ਰਾਬ ਹੋਣ ਪਿੱਛੇ ਬੀਬੀਐਮਬੀ ਦੀ ਕੋਈ ਗਲਤੀ ਨਹੀਂ। ਭਾਖੜਾ ਬੰਨ੍ਹ ਵਿੱਚੋਂ ਸਲਤੁਜ ਦਰਿਆ ਵਿੱਚ ਛੱਡੇ ਗਏ ਰਿਕਾਰਡ ਤੋੜ ਪਾਣੀ ਨੇ ਪੰਜਾਬ ਦੇ ਸੈਂਕੜੇ ਪਿੰਡ ਡੋਬ ਦਿੱਤੇ।
ਕੈਪਟਨ ਸਰਕਾਰ ਮੁਤਾਬਕ ਇਨ੍ਹਾਂ ਹੜ੍ਹਾਂ ਕਾਰਨ ਪੰਜਾਬ ਦਾ 1,700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੀ ਭਰਪਾਈ ਲਈ ਮੁੱਖ ਮੰਤਰੀ ਨੇ 100 ਕਰੋੜ ਰੁਪਏ ਜਾਰੀ ਕੀਤੇ ਹਨ ਤੇ ਉਨ੍ਹਾਂ ਕੇਂਦਰ ਸਰਕਾਰ ਤੋਂ ਵੀ 1,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕੇਂਦਰ ਤੋਂ ਪੈਸੇ ਆਵੇ ਜਾਂ ਨਾ, ਅਸੀਂ ਰਾਹਤ ਵਿੱਚ ਕੋਈ ਘਾਟ ਨਹੀਂ ਆਉਣ ਦਿਆਂਗੇ।
ਜ਼ਰੂਰ ਪੜ੍ਹੋ- ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ
ਮੁੱਖ ਮੰਤਰੀ ਨੇ ਮੰਨਿਆ ਕਿ ਹਾਲਾਤ ਅੱਛੇ ਨਹੀਂ, ਪਰ ਪਾਣੀ ਹੌਲੀ-ਹੌਲੀ ਹੇਠਾਂ ਜਾ ਰਿਹਾ ਹੈ। ਮੁੱਖ ਮੰਤਰੀ ਮੁਤਾਬਕ ਸਤਲੁਜ ਦਰਿਆ ਵਿੱਚ ਕੁੱਲ 14 ਥਾਵਾਂ 'ਤੇ ਪਾੜ ਪਿਆ ਹੈ ਤੇ ਉਨ੍ਹਾਂ ਕਿਹਾ ਕਿ ਅਗਲੇ ਮੀਂਹ ਤੋਂ ਪਹਿਲਾਂ ਸਾਰੇ ਪਾੜ ਪੂਰਨ ਦੀ ਕੋਸ਼ਿਸ਼ ਹੋਵੇਗੀ। ਕੈਪਟਨ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਸਾਰੇ ਪਰਿਵਾਰ ਸੁਰੱਖਿਅਤ ਹਨ।
ਸਬੰਧਤ ਖ਼ਬਰ- ਹੜ੍ਹਾਂ ਦੇ ਖਰਾਬੇ ਨੂੰ ਠੀਕ ਕਰਨ ਲਈ ਕੈਪਟਨ ਨੇ ਮੋਦੀ ਤੋਂ ਮੰਗਿਆ ਵਿਸ਼ੇਸ਼ ਪੈਕੇਜ
ਕੈਪਟਨ ਨੇ ਅੱਜ ਹੜ੍ਹ ਕਰਕੇ ਪ੍ਰਭਾਵਿਤ ਹੋਏ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦਾ ਹਵਾਈ ਸਰਵੇਖਣ ਵੀ ਕੀਤਾ। ਕਰੀਬ 30 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ ਤੇ 108 ਪਿੰਡਾਂ ਦੀ ਫ਼ਸਲ ਖ਼ਰਾਬ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਸਤਲੁਜ ਦਰਿਆ ਵਿੱਚ 14 ਵਾਰ ਪਾੜ ਪੈ ਚੁੱਕਿਆ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਫੌਜ ਤੋਂ ਮਦਦ ਦੀ ਮੰਗ ਕੀਤੀ ਹੈ।
I assure everyone that the @PunjabGovtIndia, @NDRFHQ & IndianArmy are taking all possible measures to reach essential supplies to all affected people. Notwithstanding the hardship and losses suffered, everyone will be duly compensated. pic.twitter.com/3iQcqnpGUr
— Capt.Amarinder Singh (@capt_amarinder) August 22, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement