ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ, ਕਿਹਾ ਭਾਜਪਾ ਦੀਆਂ ਚਾਲਾਂ ਪੰਜਾਬ ‘ਚ ਨਹੀਂ ਹੋਣਗੀਆਂ ਕਾਮਯਾਬ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਆਪਣੀ ਨਾਕਾਮੀ ਲੁਕਾਉਣ ਵਿਚ ਲੱਗੀ ਹੋਈ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ 'ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ 'ਤੇ ਥੋਪਣ ਨਹੀਂ ਦੇਣਗੇ। ਭਾਜਪਾ ਵੱਲੋਂ ਕੱਲ੍ਹ ਬਗੈਰ ਇਜਾਜਤ ਕੀਤੇ 'ਦਲਿਤ ਇਨਸਾਫ ਯਾਤਰਾ'ਬਾਰੇ ਮੁੱਖ ਮੰਤਰੀ ਨੇ ਕਿਹਾ, 'ਮੈਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਸਾਂਤਮਈ ਮਾਹੌਲ ਨੂੰ ਵਿਗਾੜਨ ਨਹੀਂ ਦੇਵਾਂਗਾ।' ਉਨ੍ਹਾਂ ਕਿਹਾ ਕਿ ਇਹ ਵੰਡੀਆਂ ਪਾਉਣ ਵਾਲੀਆਂ ਚਾਲਾਂ ਪੰਜਾਬ ਵਿਚ ਕਦੇ ਵੀ ਸਫਲ ਨਹੀਂ ਹੋਣਗੀਆਂ, ਜਿਸ ਦੇ ਲੋਕ ਆਪਣੀ ਸਮੂਹਿਕ ਵਿਕਾਸ ਲਈ ਖੁਸ਼ੀ ਨਾਲ ਇਕੱਠੇ ਰਹਿ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨੂੰ ਦਲਿਤ ਅਧਿਕਾਰਾਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਜਿਸ ਨੂੰ ਭਾਜਪਾ ਆਪਣੀ ਸੱਤਾ ਦੌਰਾਨ ਬੇਰਹਿਮੀ ਨਾਲ ਦਰੜਦੀ ਰਹੀ ਹੈ। ਉਨ੍ਹਾਂ ਹੈਰਾਨ ਕਰਨ ਵਾਲੇ ਅੰਕੜਿਆਂ ਵੱਲ ਇਸ਼ਾਰਾ ਕੀਤਾ ਜੋ ਦਰਸਾਉਂਦੇ ਹਨ ਕਿ ਭਾਜਪਾ ਦੀ ਸੱਤਾ ਦੌਰਾਨ ਉੱਤਰ ਪ੍ਰਦੇਸ ਵਿਚ ਅਨੁਸੂਚਿਤ ਜਾਤੀ ਦੇ ਲੋਕਾਂ ‘ਤੇ ਹੋਏ ਅੱਤਿਆਚਾਰ ਦੇਸ਼ ਵਿਚ ਹੋਏ ਅੱਤਿਆਚਾਰਾਂ ਦਾ 25 ਫੀਸਦ ਤੋਂ ਵੱਧ ਹਿੱਸਾ ਹਨ ਅਤੇ ਸਾਲ 2018 ਵਿੱਚ ਅਜਿਹੀਆਂ ਸਭ ਤੋਂ ਵੱਧ ਘਟਨਾਵਾਂ ਦਰਜ ਹੋਈਆਂ ਹਨ।

ਉਨ੍ਹਾਂ ਭਾਜਪਾ ਨੂੰ ਪੁੱਛਿਆ, ''ਕੀ ਇਹ ਤੁਹਾਡੀ ਦਲਿਤਾਂ ਲਈ ਨਿਆਂ ਦੀ ਪਰਿਭਾਸ਼ਾ ਹੈ? ਕੀ ਤੁਸੀਂ ਇਹੋ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਦੇਣਾ ਚਾਹੁੰਦੇ ਹੋ?''

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਮਾਰੂ, ਕਿਸਾਨੀ ਵਿਰੋਧੀ ਅਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਪੂਰੀ ਤਰ੍ਹਾਂ ਫਸ ਗਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਇਕੋ-ਇਕ ਉਦੇਸ਼ ਨਾਲ ਨਾਟਕ ਅਤੇ ਗਲਤ ਪ੍ਰਚਾਰਾਂ ਵਿਚ ਲੱਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਭਾਜਪਾ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਇਸ ਸਮੇਂ ਸੂਬੇ ਦੀ ਵਿਧਾਨ ਸਭਾ ਵਿਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ ਪਰ ਸੂਬੇ ਵਿਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਘਟੀਆ ਹੱਥਕੰਢੇ ਅਪਣਾਏ ਜਾ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget