ਪੜਚੋਲ ਕਰੋ
Advertisement
ਕੈਪਟਨ ਅਮਰਿੰਦਰ ਸਿੰਘ ਨਿਕਲੇ ਕੋਰੋਨਾ ਪਾਜ਼ੀਟਿਵ , ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਲੋਕ ਕਾਂਗਰਸ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਆ ਗਏ ਹਨ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ।
.@capt_amarinder recently tested positive for #Covid with mild symptoms and had isolated himself. He’s recovering well and should be out of isolation in the next couple of days.
— Raveen Thukral (@RT_Media_Capt) January 12, 2022
ਉਨ੍ਹਾਂ ਕਿਹਾ ਹੈ ਕਿ ਹਲਕੇ ਲੱਛਣਾਂ ਦੇ ਬਾਅਦ ਕੋਰੋਨਾ ਟੈਸਟ ਕਰਵਾਇਆ ਸੀ,ਜੋ ਪਾਜੀਟਿਵ ਆਇਆ ਹੈ। ਹੁਣ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਲੋਕ ਟੈਸਟ ਜ਼ਰੂਰ ਕਰਵਾਉਣ।
ਇਸ ਤੋਂ ਪਹਿਲਾ ਬੀਤੇ ਕੱਲ ਪੰਜਾਬ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਮੈਂ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ ਅਤੇ ਮੈਂ ਆਪਣੇ ਮੁਕਤਸਰ ਨਿਵਾਸ 'ਤੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਮੇਰੇ ਗਲੇ ਵਿੱਚ ਖਰਾਸ਼ ਹੈ ਪਰ ਕੋਈ ਹੋਰ ਲੱਛਣ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਹਾਲ ਹੀ ਵਿੱਚ ਇੱਕ ਵਿਆਹ ਵਿੱਚ ਕਿਸੇ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਸੀ। ਮੇਰੇ ਨਿੱਜੀ ਸਹਾਇਕ, ਵਿਪਿਨ ਕੋਰੋਨਾ ਪਾਜ਼ੇਟਿਵ ਆਏ ਸੀ, ਪਰ ਉਹ ਹੁਣ ਠੀਕ ਹਨ।
ਇਹ ਵੀ ਪੜ੍ਹੋ :
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਕ੍ਰਿਕਟ
Advertisement