ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ।
ਉਨ੍ਹਾਂ ਕਿਹਾ ਹੈ ਕਿ ਹਲਕੇ ਲੱਛਣਾਂ ਦੇ ਬਾਅਦ ਕੋਰੋਨਾ ਟੈਸਟ ਕਰਵਾਇਆ ਸੀ,ਜੋ ਪਾਜੀਟਿਵ ਆਇਆ ਹੈ। ਹੁਣ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਲੋਕ ਟੈਸਟ ਜ਼ਰੂਰ ਕਰਵਾਉਣ।
ਇਸ ਤੋਂ ਪਹਿਲਾ ਬੀਤੇ ਕੱਲ ਪੰਜਾਬ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਮੈਂ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ ਅਤੇ ਮੈਂ ਆਪਣੇ ਮੁਕਤਸਰ ਨਿਵਾਸ 'ਤੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਮੇਰੇ ਗਲੇ ਵਿੱਚ ਖਰਾਸ਼ ਹੈ ਪਰ ਕੋਈ ਹੋਰ ਲੱਛਣ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਹਾਲ ਹੀ ਵਿੱਚ ਇੱਕ ਵਿਆਹ ਵਿੱਚ ਕਿਸੇ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਸੀ। ਮੇਰੇ ਨਿੱਜੀ ਸਹਾਇਕ, ਵਿਪਿਨ ਕੋਰੋਨਾ ਪਾਜ਼ੇਟਿਵ ਆਏ ਸੀ, ਪਰ ਉਹ ਹੁਣ ਠੀਕ ਹਨ।
ਇਹ ਵੀ ਪੜ੍ਹੋ :
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490