(Source: ECI/ABP News/ABP Majha)
Punjab Election 2022: ਸਾਬਕਾ CM ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਦਿੱਤੀ ਚੇਤਾਵਨੀ, ਕਿਹਾ- ਵਰਦੀ 'ਚ ਅਜਿਹੇ ਗੁੰਡਿਆਂ ਨੂੰ...
ਸੂਬਾ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਚਾਨਕ ਹਟਾਏ ਜਾਣ ਤੋਂ ਬਾਅਦ ਸਿੰਘ ਨੇ ਕਾਂਗਰਸ ਛੱਡ ਦਿੱਤੀ ਅਤੇ ਆਪਣੀ ਪਾਰਟੀ, ਪੰਜਾਬ ਲੋਕ ਕਾਂਗਰਸ ਬਣਾਈ।
ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਥਾਨਕ ਕਾਂਗਰਸੀ ਆਗੂਆਂ ਦੇ ਹੁਕਮਾਂ 'ਤੇ ਪਾਰਟੀ ਵਰਕਰਾਂ ਨੂੰ ਧਮਕਾਉਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇਹ ਜਾਣਕਾਰੀ ਅਮਰਿੰਦਰ ਸਿੰਘ ਦੇ ਦਫ਼ਤਰ ਵੱਲੋਂ ਦਿੱਤੀ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵਰਦੀ ਵਿੱਚ ਅਜਿਹੇ ਗੁੰਡਿਆਂ ਨੂੰ ਸਬਕ ਸਿਖਾਉਣ ਲਈ ਹਰ ਜ਼ਰੂਰੀ ਕਦਮ ਚੁੱਕਣਗੇ। ਅਮਰਿੰਦਰ ਸਿੰਘ ਦੇ ਦਫਤਰ ਵੱਲੋਂ ਕਿਹਾ ਗਿਆ ਹੈ ਕਿ ਕੈਪਟਨ ਦਾ ਇਹ ਪ੍ਰਤੀਕਰਮ ਅਜਿਹੀਆਂ ਖ਼ਬਰਾਂ ਤੋਂ ਬਾਅਦ ਆਇਆ ਹੈ ਕਿ ਜਦੋਂ ਪੰਜਾਬ ਪੁਲਿਸ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੂੰ ਮਾਲਵਾ ਖੇਤਰ 'ਚ ਪੋਸਟਰ ਲਗਾਉਣ ਤੋਂ ਰੋਕ ਰਹੀ ਹੈ।
Punjab Lok Congress chief Capt Amarinder Singh today warned Punjab Police officials against intimidating his party workers at behest of some local Congress leaders,saying he'd take all necessary measures to come down heavily on such hooligans in uniforms: Amarinder Singh's office pic.twitter.com/u7l7nNyOdK
— ANI (@ANI) December 14, 2021
ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਈ ਜਿਸ ਦਾ ਨਾਂ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਰੱਖਿਆ। ਉਨ੍ਹਾਂ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਕਾਂਗਰਸ ਦੇ ਇੱਕ ਸਾਬਕਾ ਸੰਸਦ ਮੈਂਬਰ ਅਤੇ ਚਾਰ ਸਾਬਕਾ ਵਿਧਾਇਕ ਚੰਡੀਗੜ੍ਹ ਵਿੱਚ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਇਨ੍ਹਾਂ ਚਾਰ ਸਾਬਕਾ ਵਿਧਾਇਕਾਂ ਚੋਂ ਤਿੰਨ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਵਿਧਾਇਕ ਹਨ।
ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੁਧਿਆਣਾ ਤੋਂ ਦੋ ਵਾਰ ਦੇ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਫਰਜ਼ਾਨਾ ਆਲਮ ਅਤੇ ਰਾਜਵਿੰਦਰ ਕੌਰ ਭਾਗੀਕੇ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਮੋਹਨ ਸ਼ਰਮਾ ਅਤੇ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਪੰਜਾਬ ਆੜ੍ਹਤੀਆ ਸੰਗਠਨ ਦੇ ਪ੍ਰਧਾਨ ਵਿਜੇ ਕਾਲੜਾ ਵੀ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਮੁੱਖ ਸਿੰਘ ਮੋਖਾ, ਅਨੂਪ ਸਿੰਘ ਭੁੱਲਰ, ਸੰਜੀਵ ਬਿੱਟੂ, ਅਸ਼ਵਨੀ ਕੁਮਾਰ, ਨਿਤਿਨ ਸ਼ਰਮਾ ਬਟਾਲਾ ਅਤੇ ਰਾਜਦੀਪ ਕੌਰ ਸ਼ਾਮਲ ਹੋਣ ਵਾਲੇ ਹੋਰ ਨਵੇਂ ਉਮੀਦਵਾਰਾਂ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ: Farmers Protest: ਦਿੱਲੀ ਦੀ ਸਰਹੱਦਾਂ ਅੱਜ ਪੂਰੀ ਤਰ੍ਹਾਂ ਖਾਲੀ ਕਰ ਦੇਣਗੀ ਕਿਸਾਨ, ਸਿੰਘੂ ਬਾਰਡਰ 'ਤੇ ਲੱਗੇ ਬੈਰੀਕੇਡ ਹਟਾਏ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin