ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਦੇ ਮੱਥੇ ’ਤੇ ਸੱਟ ਵੱਜਣ ਦੀ ਖ਼ਬਰ ਹੈ। ਪੈਰ ਤਿਲ੍ਹਕਣ ਕਾਰਨ ਉਹ ਡਿੱਗ ਪਏ ਸਨ। ਪਰਨੀਤ ਕੌਰ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਇੱਕ ਦਿਨ ਪਹਿਲਾਂ ਕਾਂਗਰਸ ਪਾਰਟੀ ਦੀ ਪਾਰਲੀਮਾਨੀ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਵਿਚਲੇ ਆਪਣੇ ਨਿਵਾਸ ਸਥਾਨ ’ਤੇ ਗਏ ਸਨ ਤੇ ਕਿਧਰੇ ਜਾਣ ਦੀ ਤਿਆਰੀ ਵਿੱਚ ਸਨ। ਇਸ ਦੌਰਾਨ ਉਨ੍ਹਾਂ ਦਾ ਪੈਰ ਤਿਲ੍ਹਕ ਗਿਆ ਤੇ ਸਿਰ ਕੰਧ ਵਿੱਚ ਜਾ ਵੱਜਾ।
ਪਰਨੀਤ ਕੌਰ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਮੱਥੇ ’ਤੇ ਤਿੰਨ-ਚਾਰ ਟਾਂਕੇ ਲੱਗੇ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਅਗਲੇ 10 ਦਿਨਾਂ ਤਕ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਵੱਜੀ ਸੱਟ, ਡਾਕਟਰਾਂ ਨੇ ਦਿੱਤੀ ਆਰਾਮ ਦੀ ਸਲਾਹ
ਏਬੀਪੀ ਸਾਂਝਾ
Updated at:
03 Jun 2019 09:58 AM (IST)
ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਇੱਕ ਦਿਨ ਪਹਿਲਾਂ ਕਾਂਗਰਸ ਪਾਰਟੀ ਦੀ ਪਾਰਲੀਮਾਨੀ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਵਿਚਲੇ ਆਪਣੇ ਨਿਵਾਸ ਸਥਾਨ ’ਤੇ ਗਏ ਸਨ ਤੇ ਕਿਧਰੇ ਜਾਣ ਦੀ ਤਿਆਰੀ ਵਿੱਚ ਸਨ।
- - - - - - - - - Advertisement - - - - - - - - -