ਕੈਪਟਨ ਨੇ ਟਵੀਟ ਕਰ ਕੇ ਲਿਖਿਆ ਕਿ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਾ ਅਸਤੀਫ਼ਾ ਰੱਦ ਕਰਨ ਦੀ ਸਿਫਾਰਿਸ਼ ਵੀ ਕੇਂਦਰੀ ਹਾਈਕਮਾਨ ਨੂੰ ਭੇਜੀ ਹੈ। ਇਸ ਬੈਠਕ ਵਿੱਚ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸੀ।
ਮੁੱਖ ਮੰਤਰੀ ਨੇ ਇਹ ਬੈਠਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਰੱਖੀ। ਇਸ ਦੌਰਾਨ ਨਵਜੋਤ ਸਿੱਧੂ ਨੇ ਜਿੱਥੇ ਆਪਣੇ ਸਟੈਂਡ 'ਤੇ ਦ੍ਰਿੜਤਾ ਪ੍ਰਗਟ ਕੀਤੀ, ਉੱਥੇ ਹੀ ਕੈਪਟਨ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਵੀ ਦਿੱਤਾ। ਕੈਪਟਨ ਨੇ ਸਿੱਧੂ ਨੂੰ ਨੁੱਕਰੇ ਲਾਉਣ ਲਈ ਕਾਂਗਰਸੀਆਂ ਨਾਲ ਬੈਠਕ ਤਾਂ ਜ਼ਰੂਰ ਕੀਤੀ, ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਮੂਲੀਅਤ ਰੱਦ ਕਰ ਦਿੱਤੀ। ਹੁਣ ਸਿੱਧੂ ਤੇ ਕੈਪਟਨ ਦੀ ਇਹ ਖਾਨਾਜੰਗੀ ਕੀ ਕੀ ਰੰਗ ਦਿਖਾਏਗੀ, ਇਹ ਦੇਖਣ ਵਾਲਾ ਹੋਵੇਗਾ।