ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਸਰਗਰਮ ਸਿਆਸਤ ਵਿੱਚ ਮੁੜ ਆ ਗਏ ਹਨ। ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਬੇਹੱਦ ਅਹਿਮ ਜ਼ਿੰਮੇਵਾਰੀ ਮਿਲੀ ਹੈ। ਰਣਇੰਦਰ ਹੁਣ ਪਾਰਟੀ ਦੀਆਂ ਚੋਣ ਪ੍ਰਚਾਰ ਮੁਹਿੰਮਾਂ ਦੀ ਨਿਗਰਾਨੀ ਕਰਨਗੇ।

ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੀ ਚੋਣ ਨਿਗਰਾਨ ਕਮੇਟੀ ਦੇ ਮੁਖੀ ਲਾਲ ਸਿੰਘ ਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਰਣਇੰਦਰ ਨੂੰ ਚੋਣ ਪ੍ਰਚਾਰ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।

ਸਾਲ 2009 ਵਿੱਚ ਬਠਿੰਡਾ ਤੋਂ ਲੋਕ ਸਭਾ ਸੀਟ ਅਤੇ 2012 ਵਿੱਚ ਸਮਾਣਾ ਤੋਂ ਵਿਧਾਨ ਸਭਾ ਚੋਣ ਹਾਰ ਜਾਣ ਕਾਰਨ ਰਣਇੰਦਰ ਸਿੰਘ ਦੇ ਸਿਆਸੀ ਰੁਝੇਵੇਂ ਘੱਟ ਗਏ ਸਨ। ਹੁਣ ਉਨ੍ਹਾਂ ਨੂੰ ਮੁੜ ਤੋਂ ਸਿਆਸਤ ਵਿੱਚ ਉਤਾਰਨ ਲਈ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।