ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰੀਸ਼ ਚੌਧਰੀ 'ਤੇ ਨਿਸ਼ਾਨਾ ਵੰਨ੍ਹਦੇ ਹੋਏ ਮੌਜੂਦਾ ਮੁੱਖ ਮੰਤਰੀ ਨੂੰ 'ਰਬੜ ਸਟੰਪ' ‘ਚ ਤਬਦੀਲ ਕਰਨ ਦਾ ਦੋਸ਼ ਲਾਇਆ ਤੇ ਆਪਣੇ 'ਤੇ ਲਾਏ ਜਾ ਰਹੇ ਪ੍ਰਧਾਨ ਮੰਤਰੀ ਤੇ ਭਾਜਪਾ ਨਾਲ ਹੱਥ ਮਿਲਾਉਣ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਕੈਪਟਨ ਨੇ ਕਿਹਾ ਕਿ ਬਾੜਮੇਰ ’ਚ ਹੋਏ ਕਮਲੇਸ਼ ਪ੍ਰਜਾਪਤ ਦੇ ਕਤਲ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ’ਤੇ ਚੌਧਰੀ ਨੂੰ ਰਾਜਸਥਾਨ ਮੰਤਰੀ ਮੰਡਲ 'ਚੋਂ ਬਰਖਾਸਤ ਕੀਤਾ ਗਿਆ ਸੀ।
ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਹੁੰਦਾ ਸੀ ਅਤੇ ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਵੀ ਆਪਣੇ ਕੇਂਦਰੀ ਹਮ-ਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਕੈਪਟਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਇੰਚਾਰਜ ਨੇ ਸੂਬੇ ਨੂੰ ਆਪਣਾ ਪੱਕਾ ਟਿਕਾਣਾ ਬਣਾਇਆ ਹੈ।
ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਜੇਕਰ ਮੇਰੀ ਭਾਜਪਾ ਨਾਲ ਕੋਈ ਮਿਲੀਭਗਤ ਹੁੰਦੀ ਤਾਂ ਮੈਂ ਕਿਸਾਨ ਅੰਦੋਲਨ ਦਾ ਸਮਰਥਨ ਨਹੀਂ ਕਰਦਾ ਨਾ ਹੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਦੀ ਮੰਗ ਕਰਦਾ ਹਾਂ, ਤੇ ਨਾ ਹੀ ਇਨ੍ਹਾਂ ਖਿਲਾਫ ਵਿਧਾਨ ਸਭਾ 'ਚ ਕਾਨੂੰਨ ਪਾਸ ਕਰਦਾ।
ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ ਉਨ੍ਹਾਂ ਦੀ ਪਤਨੀ ਤੇ ਪਟਿਆਲਾ ਤੋਂ ਕਾਂਗਰਸ ਸੰਸਦ ਪਰਨੀਤ ਕੌਰ ਨੂੰ ਹਰੀਸ਼ ਚੌਧਰੀ ਦੁਆਰਾ 'ਕਾਰਨ ਦੱਸੋ’ ਨੋਟਿਸ ਜਾਰੀ ਕਰਨ ਦੇ ਦੋ ਦਿਨ ਬਾਅਦ ਆਈ ਹੈ। ਚੌਧਰੀ ਨੇ 'ਕਾਰਨ ਦੱਸੋ' ਨੋਟਿਸ 'ਚ ਪਰਨੀਤ ਕੌਰ ਤੋਂ ਪਾਰਟੀ ਵਿਰੋਧੀ ਕਾਰਵਾਈ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।
ਕਿਸਾਨ ਅੰਦੋਲਨ ਦਾ ਲੇਖਾ-ਜੋਖਾ, ਕਿਰਤੀ ਕਿਸਾਨਾਂ ਤੇ ਹੋਰ ਤਬਕਿਆਂ ਲਈ ਨਵੀਂ ਆਸ ਦੀ ਕਿਰਨ ਕਰਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin