ਪੜਚੋਲ ਕਰੋ

ਕੈਪਟਨ ਅਮਰਿੰਦਰ ਕਰਨਗੇ ਕਾਂਗਰਸ 'ਚ ਵੱਡਾ ਧਮਾਕਾ, ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਖੋਲ੍ਹਣਗੇ 'ਭ੍ਰਿਸ਼ਟ ਲੀਡਰਾਂ' ਦੇ ਰਾਜ

ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਵੱਡਾ ਖੁਲਾਸਾ ਕਰਨ ਵਾਲੇ ਹਨ। ਕੈਪਟਨ ਦੀ ਇਸ ਬਾਜ਼ੀ ਨੇ ਕਈ ਕਾਂਗਰਸੀਆਂ 'ਚ ਦਹਿਸ਼ਤ ਪੈਦਾ ਕਰ ਦਿੱਤੀ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਵੱਡਾ ਖੁਲਾਸਾ ਕਰਨ ਵਾਲੇ ਹਨ। ਕੈਪਟਨ ਦੀ ਇਸ ਬਾਜ਼ੀ ਨੇ ਕਈ ਕਾਂਗਰਸੀਆਂ 'ਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਦਰਅਸਲ, ਕੈਪਟਨ ਆਪਣੀ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਇਸ ਦੌਰਾਨ ਉਹ ਸਾਬਕਾ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਖਾਸ ਤੌਰ 'ਤੇ ਜਿਹੜੇ ਲੋਕ ਪਿਛਲੀ (ਕਾਂਗਰਸ) ਸਰਕਾਰ ਦੇ ਕਾਰਜਕਾਲ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਸਨ। ਇਸ ਵਿੱਚ 6 ਮੰਤਰੀਆਂ ਦੇ ਨਾਂ ਸਾਹਮਣੇ ਆ ਰਹੇ ਹਨ।

ਇਸ ਤੋਂ ਇਲਾਵਾ ਕੈਪਟਨ ਸ਼ਰਾਬ ਦਾ L1 ਦਾ ਠੇਕਾ ਲੈਣ ਵਾਲੇ ਵਿਅਕਤੀ ਦਾ ਵੀ ਪਰਦਾਫਾਸ਼ ਕਰ ਸਕਦੇ ਹਨ। ਕੈਪਟਨ ਦੇ ਇਸ ਕਦਮ ਤੋਂ ਕਈ ਕਾਂਗਰਸੀਆਂ ਦੇ ਸਾਹ ਸੁੱਕੇ ਪਏ ਹਨ। ਉਨ੍ਹਾਂ ਨੂੰ ਡਰ ਹੈ ਕਿ ਕਿਤੇ ਕੈਪਟਨ ਉਨ੍ਹਾਂ ਦਾ ਨਾਮ ਨਾ ਲੈ ਦੈਣ। ਇਹ ਡਰ ਇਸ ਲਈ ਵੀ ਜ਼ਿਆਦਾ ਹੈ ਕਿਉਂਕਿ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬਰਖਾਸਤ ਕਰ ਮਾਮਲਾ ਵੀ ਦਰਜ ਕਰਵਾ ਦਿੱਤਾ। ਇਹ ਮੰਤਰੀ ਹੁਣ ਰੋਪੜ ਜੇਲ੍ਹ ਵਿੱਚ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, "ਕੈਪਟਨ ਸੰਸਦ ਮੈਂਬਰ ਆਪਣੀ ਪਤਨੀ ਸਮੇਤ ਮੁੱਖ ਮੰਤਰੀ ਨੂੰ ਮਿਲਣਗੇ। ਪਟਿਆਲੇ ਵਿੱਚ ਕੁਝ ਵਿਕਾਸ ਫੰਡ ਰੁਕੇ ਹਨ, ਇਸ ਬਾਰੇ ਗੱਲਬਾਤ ਕਰਨਗੇ।"

ਬਲੀਆਵਾਲ ਨੇ ਕਿਹਾ "ਸਾਡੇ ਕੁਝ ਪੁਰਾਣੇ ਦੋਸਤ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕਰਨ ਦੀ ਮੰਗ ਕਰ ਰਹੇ ਹਨ। ਉਥੇ ਕੈਪਟਨ ਜ਼ਰੂਰ ਨਾਮ ਦੱਸਣਗੇ। ਕਿਸ ਨੇ ਕੀਤੀ ਨਾਜਾਇਜ਼ ਮਾਈਨਿੰਗ, ਕਿਸ ਨੇ ਲੁੱਟਿਆ ਪੰਜਾਬ? ਕੈਪਟਨ ਨੇ ਹਾਈਕਮਾਂਡ ਨੂੰ ਨਾਂ ਵੀ ਦਿੱਤੇ। ਉਨ੍ਹਾਂ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਕੈਪਟਨ ਨੂੰ ਹਟਾ ਦਿੱਤਾ। ਕੈਪਟਨ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾਉਣਾ ਚਾਹੁੰਦੇ ਸਨ। ਉਹ ਫੰਡ ਵੀ ਹਾਈਕਮਾਂਡ ਨੂੰ ਦਿੱਤੇ ਗਏ ਸਨ। ਪਹਿਲਾਂ ਦੋਸਤ ਚੰਗੇ ਸਨ, ਹੁਣ ਦੁਸ਼ਮਣੀ ਵੀ ਚੰਗੀ ਹੋਵੇਗੀ।"

ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਕੈਪਟਨ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ ਦਿੱਤੀ ਸੀ। ਇਸ ਨੂੰ ਕੈਪਟਨ ਨੇ ਸਵੀਕਾਰ ਕਰ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੁੱਛਣਗੇ ਤਾਂ ਮੈਂ ਜ਼ਰੂਰ ਦੱਸਾਂਗਾ। ਕੈਪਟਨ ਦੇ ਜਵਾਬ 'ਤੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਨ੍ਹਾਂ ਨੇ ਕਈ ਖੁਲਾਸੇ ਕੀਤੇ ਹਨ। ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਸਨ। ਜਿਨ੍ਹਾਂ ਦੇ ਨਾਂ ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਦੱਸੇ ਸੀ। ਉਥੋਂ ਕੋਈ ਜਵਾਬ ਨਹੀਂ ਆਇਆ ਸੀ। ਕੈਪਟਨ ਨੇ ਉਨ੍ਹਾਂ ਖਿਲਾਫ ਕਾਰਵਾਈ ਨਾ ਕਰਨ ਦਾ ਅਫਸੋਸ ਵੀ ਜ਼ਾਹਰ ਕੀਤਾ। ਇਸ ਪਿੱਛੇ ਕੈਪਟਨ ਨੇ ਪਾਰਟੀ ਦੀ ਭਰੋਸੇਯੋਗਤਾ ਨੂੰ ਮਜਬੂਰੀ ਦੱਸਿਆ ਸੀ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget