ਪੜਚੋਲ ਕਰੋ
Advertisement
ਕੈਪਟਨ ਅਮਰਿੰਦਰ ਅੱਜ ਵੀ ਦਿੱਲੀ ’ਚ, PM ਮੋਦੀ ਨਾਲ ਮੀਟਿੰਗ ਸੰਭਵ
ਬੁੱਧਵਾਰ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਆਪਣੀ ਪਤਨੀ ਪ੍ਰਨੀਤ ਕੌਰ ਦੇ ਘਰ ’ਚ ਮਿਲੇ ਸਨ।
ਨਵੀਂ ਦਿੱਲੀ: ਪੰਜਾਬ ਦੇ ਸਿਆਸੀ ਦਿੱਗਜ ਕੈਪਟਨ ਅਮਰਿੰਦਰ ਸਿੰਘ ਅੱਜ ਵੀਰਵਾਰ ਨੂੰ ਵੀ ਦਿੱਲੀ ਵਿੱਚ ਹਨ। ਇੱਕ ਹਫ਼ਤੇ ਵਿੱਚ ਇਹ ਉਨ੍ਹਾਂ ਦੀ ਦੂਜੀ ਦਿੱਲੀ ਯਾਤਰਾ ਹੈ। ਬੁੱਧਵਾਰ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਆਪਣੀ ਪਤਨੀ ਪ੍ਰਨੀਤ ਕੌਰ ਦੇ ਘਰ ’ਚ ਮਿਲੇ ਸਨ। ਉਨ੍ਹਾਂ ਦੇ ਅੱਜ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਸੰਭਾਵਨਾ ਹੈ। ਪਿਛਲੀ ਫੇਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਸੀ।
ਕੈਪਟਨ ਅਮਰਿੰਦਰ ਦੇ ਦਿੱਲੀ ਦੌਰੇ ਨੂੰ ਪੰਜਾਬ ਵਿੱਚ ਉਨ੍ਹਾਂ ਦੀ ਨਵੀਂ ਸਿਆਸੀ ਪਾਰੀ ਨਾਲ ਜੋੜਿਆ ਜਾ ਰਿਹਾ ਹੈ। ਕਾਂਗਰਸ ਹਾਈ ਕਮਾਂਡ ਵੀ ਅਮਰਿੰਦਰ ਦੀ ਅਗਲੀ ਬਾਜ਼ੀ ਨੂੰ ਲੈ ਕੇ ਚਿੰਤਤ ਹੈ। ਇਸੇ ਲਈ ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਪੰਜਾਬ ਵਿੱਚ ਹਨ। ਕਾਂਗਰਸ ਇਸ ਗੱਲ ਦਾ ਪ੍ਰਚਾਰ ਕਰ ਰਹੀ ਹੈ ਕਿ ਉਹ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਨੂੰ ਸੁਲਝਾਉਣ ਲਈ ਪੁੱਜੇ ਹਨ। ਹਾਲਾਂਕਿ, ਅਸਲੀਅਤ ਇਹ ਹੈ ਕਿ ਉਹ ਅਮਰਿੰਦਰ ਸਿੰਘ ਦੀ ਅਗਲੀ ਬਾਜ਼ੀ ਸੰਭਾਲਣ ਲਈ ਡਟੇ ਹੋਏ ਹਨ। ਕੈਪਟਨ ਅਮਰਿੰਦਰ ਦੀਆਂ ਗਤੀਵਿਧੀਆਂ ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲੇ ਆਗੂਆਂ ਦੇ ਰਵੱਈਏ ਬਾਰੇ ਹਾਈ ਕਮਾਂਡ ਨੂੰ ਸੂਚਿਤ ਕਰ ਰਹੇ ਹਨ।
ਪੰਜਾਬ ਕਾਂਗਰਸ ਬਾਰੇ ਹਾਈਕਮਾਂਡ ਦੀ ਚਿੰਤਾ ਖਤਮ ਨਹੀਂ ਹੋ ਰਹੀ। ਖਾਸ ਕਰਕੇ, ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ, ਪਾਰਟੀ ਵਿੱਚ ਡਰ ਵਧ ਗਿਆ ਹੈ। ਇਸ ਦਾ ਮੁੱਖ ਕਾਰਨ ਪੰਜਾਬ ਵਿੱਚ ਉਸ ਦਾ ਸਿਆਸੀ ਪ੍ਰਭਾਵ ਹੈ। ਕੈਪਟਨ ਅਮਰਿੰਦਰ ਸਿੰਘ 52 ਸਾਲਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਹਨ। ਕਾਂਗਰਸ ਨੂੰ ਡਰ ਹੈ ਕਿ ਜਦੋਂ ਵੀ ਕੈਪਟਨ ਆਪਣੀ ਕੋਈ ਨਵੀਂ ਪਾਰਟੀ ਦੀ ਸ਼ੁਰੂਆਤ ਕਰਨਗੇ, ਤਾਂ ਉਨ੍ਹਾਂ ਦੇ ਵਿਧਾਇਕ ਟੁੱਟ ਸਕਦੇ ਹਨ।
ਸੂਤਰਾਂ ਅਨੁਸਾਰ ਲਗਭਗ 15 ਵਿਧਾਇਕ ਅਮਰਿੰਦਰ ਸਿੰਘ ਦੇ ਸੰਪਰਕ ਵਿੱਚ ਹਨ। ਜਿਨ੍ਹਾਂ ਵਿੱਚ, ਚੰਗੀ ਕਾਰਗੁਜ਼ਾਰੀ ਦੇ ਬਾਵਜੂਦ ਉਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚੋਂ ਕੇਵਲ ਇਸ ਲਈ ਬਾਹਰ ਕਰ ਦਿੱਤਾ ਗਿਆ ਹੈ ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਹਨ। ਅਜਿਹੀ ਸਥਿਤੀ ਵਿੱਚ, ਹਰੀਸ਼ ਚੌਧਰੀ ਵੀ ਵਿਧਾਇਕਾਂ ਦੇ ਸੰਪਰਕ ਵਿੱਚ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਾਂਗਰਸ ਬਹੁਮਤ ਵਿੱਚ ਰਹੇ।
ਵੱਡੀ ਗੱਲ ਇਹ ਹੈ ਕਿ ਕਾਂਗਰਸ ਨੇ ਨਵਜੋਤ ਸਿੱਧੂ 'ਤੇ ਭਰੋਸਾ ਕਰਕੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕਾਂਗਰਸ ਨੂੰ ਉਮੀਦ ਸੀ ਕਿ 2022 ਵਿੱਚ ਸਿੱਧੂ ਦੇ ਬਲ 'ਤੇ ਪੰਜਾਬ ਚੋਣਾਂ ਜਿੱਤਣਗੇ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧਾ ਮੁਕਾਬਲਾ ਸਿੱਧੂ ਨੂੰ ਦਿੱਤਾ।
ਕੈਪਟਨ ਨੇ ਕਿਹਾ ਕਿ ਸਿੱਧੂ ਪੰਜਾਬ ਲਈ ਸਹੀ ਵਿਅਕਤੀ ਨਹੀਂ ਹਨ। ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਆਰਮੀ ਚੀਫ ਬਾਜਵਾ ਦੇ ਦੋਸਤ ਹਨ। ਉਹ ਸਿੱਧੂ ਨੂੰ ਚੋਣ ਨਹੀਂ ਜਿੱਤਣ ਦੇਣਗੇ। ਸਿੱਧੂ ਦੇ ਖਿਲਾਫ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਸੀ ਕਿ ਉਹ ਅਗਲੀ ਚੋਣ ਜਿੱਤਣ ਲਈ ਰਾਜਨੀਤੀ ਛੱਡ ਰਹੇ ਹਨ, ਪਰ ਹਾਰਨ ਤੋਂ ਬਾਅਦ ਮੈਦਾਨ ਨਹੀਂ ਛੱਡਣਗੇ। ਇਸ ਤੋਂ ਇਹ ਸਪਸ਼ਟ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਹਰ ਬਾਜ਼ੀ ਵਿਰੋਧੀਆਂ ਨਾਲੋਂ ਕਾਂਗਰਸ ਦੀ ਪ੍ਰੇਸ਼ਾਨੀ ਨੂੰ ਹੋਰ ਵਧਾਏਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement