ਪੜਚੋਲ ਕਰੋ

ਪੰਜਾਬ ਦੇ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ

ਮੁੱਖ ਮੰਤਰੀ ਨੇ ਪੀਜੀਆਈ ਵਿੱਚ ਬਿਮਾਰ ਸਾਬਕਾ ਖਿਡਾਰੀ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇੱਥੇ ਹੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਾਕੀ ਦੇ ਦਿੱਗਜ ਤੇ 3 ਵਾਰ ਓਲੰਪਿਕਸ ਦੇ ਗੋਲਡ ਮੈਡਲ ਜੇਤੂ ਬਲਬੀਰ ਸਿੰਘ ਨੂੰ ਭਾਰਤ ਰਤਨ ਐਵਾਰਡ ਦੇਣ ਲਈ ਸਿਫ਼ਾਰਿਸ਼ ਕਰਨਗੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ 101 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਐਵਾਰਡ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਖਿਡਾਰੀਆਂ ਨੂੰ ਐਵਾਰਡ ਦੇਣ ਬਾਅਦ ਮੁੱਖ ਮੰਤਰੀ ਨੇ ਪੀਜੀਆਈ ਵਿੱਚ ਬਿਮਾਰ ਸਾਬਕਾ ਖਿਡਾਰੀ ਬਲਬੀਰ ਸਿੰਘ ਸੀਨੀਅਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇੱਥੇ ਹੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਾਕੀ ਦੇ ਦਿੱਗਜ ਤੇ 3 ਵਾਰ ਓਲੰਪਿਕਸ ਦੇ ਗੋਲਡ ਮੈਡਲ ਜੇਤੂ ਬਲਬੀਰ ਸਿੰਘ ਨੂੰ ਭਾਰਤ ਰਤਨ ਐਵਾਰਡ ਦੇਣ ਲਈ ਸਿਫ਼ਾਰਿਸ਼ ਕਰਨਗੇ। ਦੱਸ ਦੇਈਏ ਕਰੀਬ ਇੱਕ ਦਹਾਕੇ ਦੇ ਸਮੇਂ ਪਿੱਛੋਂ ਇਸ ਪੁਰਸਕਾਰ ਦੀ ਵੰਡ ਕੀਤੀ ਗਈ ਹੈ। ਹਾਲਾਂਕਿ ਕੈਪਟਨ ਅਮਰਿੰਦਰ ਨੇ ਕਿਹਾ ਕਿ ਹਰ ਸਾਲ ਬਾਅਦ ਇਹ ਐਵਾਰਡ ਤਕਸੀਮ ਕੀਤੇ ਜਾਣਗੇ। 101 ਵਿੱਚੋਂ 18 ਅਜਿਹੇ ਖਿਡਾਰੀ ਸ਼ਾਮਲ ਹਨ ਜਿਨ੍ਹਾਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਂ ਵਿਸ਼ਵ ਪੱਧਰ ਉੱਤੇ ਚਮਕਾਇਆ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ। ਇਨ੍ਹਾਂ ਖਿਡਾਰੀਆਂ ਨੇ 1978 ਤੋਂ ਪਹਿਲਾਂ ਸੂਬੇ ਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ। ਇਸ ਲਈ ਹੁਣ ਇਨ੍ਹਾਂ ਖਿਡਾਰੀਆਂ ਨੂੰ ਇਹ ਸਨਮਾਨ ਦਿੱਤੇ ਗਏ ਹਨ। ਇਨ੍ਹਾਂ ਖਿਡਾਰੀਆਂ ਵਿੱਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਕ੍ਰਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿੱਚ ਪਹਿਲੀ ਸੋਨ ਤਗ਼ਮਾ ਜੇਤੂ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ। ਇਸ ਤੋਂ ਇਲਾਵਾ ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget