ਪੜਚੋਲ ਕਰੋ

ਕੈਪਟਨ ਅਮਰਿੰਦਰ ਦੀਆਂ ਵਧੀਆਂ ਮੁਸ਼ਕਲਾਂ! ਸ੍ਰੀ ਅਕਾਲ ਤਖ਼ਤ ਤੋਂ ਮੁਤਵਾਜ਼ੀ ਜਥੇਦਾਰ ਵੱਲੋਂ ਤਨਖਾਹੀਆ ਕਰਾਰ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬੀਜੇਪੀ ਨਾਲ ਗੱਠਜੋੜ ਦੀ ਚਰਚਾ ਕਰਨ ਦਿੱਲੀ ਗਏ ਹਨ ਪਰ ਉਨ੍ਹਾਂ ਦੀਆਂ ਪੰਜਾਬ ਅੰਦਰ ਮੁਸ਼ਕਲਾਂ ਵਧ ਗਈਆਂ ਹਨ।

ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬੀਜੇਪੀ ਨਾਲ ਗੱਠਜੋੜ ਦੀ ਚਰਚਾ ਕਰਨ ਦਿੱਲੀ ਗਏ ਹਨ ਪਰ ਉਨ੍ਹਾਂ ਦੀਆਂ ਪੰਜਾਬ ਅੰਦਰ ਮੁਸ਼ਕਲਾਂ ਵਧ ਗਈਆਂ ਹਨ। ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖਤਮ ਕਰਾਉਣ ਦੇ ਦੋਸ਼ ਤਹਿਤ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਕੈਪਟਨ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਜਥੇਦਾਰ ਮੰਡ ਵੱਲੋਂ ਇਸ ਸਬੰਧੀ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰੋਂ ਜਾਰੀ ਕੀਤਾ ਗਿਆ ਹੈ।

ਪੰਜ ਸਿੰਘਾਂ ਦੇ ਨਾਲ ਇਹ ਹੁਕਮਨਾਮਾ ਜਾਰੀ ਕਰਦਿਆਂ ਉਨ੍ਹਾਂ ਸਿੱਖ ਸੰਗਤ ਨੂੰ ਆਖਿਆ ਕਿ ਜਦੋਂ ਤਕ ਕੈਪਟਨ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਨਹੀਂ ਦਿੰਦੇ ਤੇ ਤਨਖ਼ਾਹ ਨਹੀਂ ਲਵਾ ਲੈਂਦੇ ਓਨੀ ਦੇਰ ਤਕ ਉਸ ਨੂੰ ਸਹਿਯੋਗ ਨਾ ਦਿੱਤਾ ਜਾਵੇ। ਉਸ ਨੂੰ ਕਿਸੇ ਵੀ ਗੁਰਦੁਆਰੇ ਜਾਂ ਸੰਗਤੀ ਇਕੱਠ ਵਿੱਚ ਬੋਲਣ ਨਾ ਦਿੱਤਾ ਜਾਵੇ ਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਅਤੇ ਕੋਈ ਮਾਣ-ਸਨਮਾਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਇਨਸਾਫ ਲੈਣ ਵਾਸਤੇ ਬਰਗਾੜੀ ਵਿਖੇ ਲਾਏ ਗਏ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜ ਸਿੰਘਾਂ ਨਾਲ ਵਿਚਾਰ ਵਟਾਂਦਰੇ ਮਗਰੋਂ ਉਹ ਇਸ ਸਿੱਟੇ ’ਤੇ ਪੁੱਜੇ ਹਨ ਕਿ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਨੇ ਕਿਸੇ ਸਾਜ਼ਿਸ਼ ਤਹਿਤ ਇਸ ਮੋਰਚੇ ਨੂੰ ਖ਼ਤਮ ਕਰਵਾਇਆ ਸੀ।

ਇਸ ਬਾਰੇ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਕੋਲੋਂ, ਜੋ ਉਸ ਵੇਲੇ ਸਰਕਾਰ ਦੇ ਏਲਚੀ ਬਣ ਕੇ ਆਏ ਸਨ, ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਉਨ੍ਹਾਂ ਆਪਣਾ ਸਪਸ਼ਟੀਕਰਨ ਦੇ ਕੇ ਇਸ ਸਬੰਧੀ ਸਾਰੇ ਮਾਮਲੇ ਵਿੱਚ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਸੀ।

ਇਸ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਨੂੰ ਤਿੰਨ ਚਾਰ ਵਾਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਮੌਕਾ ਦਿੱਤਾ ਹੈ ਪਰ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਏ ਸਗੋਂ ਇੱਕ ਚਿੱਠੀ ਭੇਜ ਕੇ ਤੱਥਾਂ ਨੂੰ ਹੋਰ ਰੂਪ ਦੇ ਕੇ ਅਕਾਲ ਤਖ਼ਤ ਤੇ ਪੰਥ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਉਸ ਨੂੰ ਆਖ਼ਰੀ ਮੌਕਾ ਦਿੱਤਾ ਸੀ ਪਰ ਉਹ ਅੱਜ ਵੀ ਪੇਸ਼ ਨਹੀਂ ਹੋਇਆ। ਇਸ ਲਈ ਬੇਅਦਬੀ ਮਾਮਲੇ ਵਿਚ ਇਨਸਾਫ ਲੈਣ ਲਈ ਚੱਲ ਰਹੇ ਮੋਰਚੇ ਨੂੰ ਤਾਰਪੀਡੋ ਕਰਨ ਦੇ ਦੋਸ਼ ਹੇਠ ਉਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget