ਪੜਚੋਲ ਕਰੋ
Advertisement
ਕੈਪਟਨ ਦਾ ਦਾਅਵਾ, ਅਗਲੇ ਸਾਲ ਤੱਕ ਹੋ ਜਾਏਗੀ ਲਿੰਕ ਸੜਕਾਂ ਦੀ ਮੁਰੰਮਤ
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਅਗਲੇ ਇੱਕ ਸਾਲ ਵਿੱਚ ਇਹ ਮੁਕੰਮਲ ਹੋ ਜਾਏਗਾ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਅਗਲੇ ਇੱਕ ਸਾਲ ਵਿੱਚ ਇਹ ਮੁਕੰਮਲ ਹੋ ਜਾਏਗਾ। ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ 34,977 ਕਿਲੋਮੀਟਰ ਲਿੰਕ ਸੜਕਾਂ ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਜੋ ਅਪ੍ਰੈਲ ਤੱਕ ਪੂਰਾ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 6,162 ਕਿਲੋਮੀਟਰ ਦੀ ਇੱਕ ਹੋਰ ਲਿੰਕ ਸੜਕਾਂ ਦਾ ਕੰਮ ਅਗਲੇ ਵਿੱਤ ਸਾਲ ਤੱਕ ਖ਼ਤਮ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ 17,600 ਕਿਲੋਮੀਟਰ ਲਿੰਕ ਸੜਕਾਂ ਤੇ 82 ਕਰੋੜ ਦੀ ਲਾਗਤ ਨਾਲ ਪੈਚ ਵਰਕ ਕਰਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਜਾਰੀ ਹੈ। ਇਸ ਦੌਰਾਨ 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਏਗਾ। ਸੈਸ਼ਨ ਦਾ ਦੂਜਾ ਦਿਨ ਵੀ ਕਾਫੀ ਹੰਗਾਮੇਦਾਰ ਰਿਹਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਪੰਜਾਬ
ਪੰਜਾਬ
Advertisement