ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇੱਥੇ ਸੁਖਬੀਰ ਬਾਦਲ ਨੇ ਪੰਜਾਬ ‘ਚ ਹੜ੍ਹਾਂ ਦੇ ਕਾਰਨ ਬਾਰੇ ਬੋਲਦੇ ਹੋਏ ਪੰਜਾਬ ਸਰਕਾਰ ਨੂੰ ਇਸ ਦਾ ਜ਼ਿੰਮੇਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੜ੍ਹਾਂ ਨਾਲ ਬੁਰਾ ਹਾਲ ਹੈ ਤੇ ਮੁੱਖ ਮੰਤਰੀ ਨੂੰ ਕਿਸੇ ਦੀ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਜਨਤਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ ਤਾਂ ਉਨ੍ਹਾਂ ਨੂੰ ਘਰੋਂ ਨਿਕਲਣਾ ਚਾਹੀਦਾ ਹੈ।
ਸੁਖਬੀਰ ਨੇ ਅੱਗੇ ਹੜ੍ਹ ਪੀੜਤਾਂ ਦੇ ਮੁਆਵਜ਼ੇ ਦੀ ਮੰਗ ‘ਤੇ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਜੋ 600 ਕਰੋੜ ਰੁਪਏ ਕੇਂਦਰ ਵੱਲੋਂ ਆਏ ਹਨ, ਉਨ੍ਹਾਂ ਨੂੰ ਤਾਂ ਕਿਤੇ ਖ਼ਰਚ ਲਓ। ਇਸ ਦੇ ਨਾਲ ਬਾਦਲ ਨੇ ਹੜ੍ਹ ਦੇ ਕਾਰਨ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਇਸ ਲਈ ਖ਼ਰਾਬ ਹੋਈ ਕਿਉਂਕਿ ਸੂਬੇ ‘ਚ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ।
ਇਸ ਮੌਕੇ ਉਨ੍ਹਾਂ ਨੂੰ ਹਾਲ ਹੀ ‘ਚ ਕਰਤਾਰਪੁਰ ਲਾਂਘੇ ਦੇ ਰੁਕੇ ਕੰਮ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਇਸ ਦਾ ਠੀਕਰਾ ਵੀ ਸੂਬਾ ਸਰਕਾਰ ‘ਤੇ ਭੰਨ੍ਹ ਦਿੱਤਾ। ਉਨ੍ਹਾਂ ਕਿਹਾ ਕਾਰੀਡੋਰ ਦਾ ਕੰਮ ਇਸ ਲਈ ਰੁਕਿਆ ਕਿਉਂਕਿ ਕਾਂਗਰਸ ਸਰਕਾਰ ਵੱਲੋਂ ਰੇਤ, ਬਜਰੀ ਦੇ ਜੋ ਟਰੱਕ ਉੱਥੇ ਪਹੁੰਚਦੇ ਹਨ, ਉਨ੍ਹਾਂ ‘ਤੇ ‘ਗੁੰਡਾ ਟੈਕਸ’ ਵਸੂਲ ਕੀਤਾ ਜਾਂਦਾ ਹੈ।
ਇਸ ਮੌਕੇ ਉਨ੍ਹਾਂ ਨੇ ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਅਗਵਾ ਕੀਤੀ ਸਿੱਖ ਕੁੜੀ ਨਾਲ ਜਬਰਨ ਨਿਕਾਹ ਕਰਨ ਦੀ ਘਟਨਾ ਦੀ ਸਖ਼ਤ ਲਫ਼ਜ਼ਾ ‘ਚ ਨਿੰਦਾ ਕੀਤੀ। ਹਰਸਿਮਰਤ ਬਾਦਲ ਨੇ ਕਿਹਾ ਕਿ ਕਰਤਾਰਪੁਰ ਕਾਰੀਡੋਰ ਜਲਦੀ ਹੀ ਖੁੱਲ੍ਹ ਜਾਵੇਗਾ।
ਹੜ੍ਹਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ, ਨਾਜਾਇਜ਼ ਮਾਈਨਿੰਗ ਬਣੀ ਕਾਰਨ, ਸੁਖਬੀਰ ਦਾ ਇਲਜ਼ਾਮ
ਏਬੀਪੀ ਸਾਂਝਾ
Updated at:
30 Aug 2019 01:15 PM (IST)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇੱਥੇ ਸੁਖਬੀਰ ਬਾਦਲ ਨੇ ਪੰਜਾਬ ‘ਚ ਹੜ੍ਹਾਂ ਦੇ ਕਾਰਨ ਬਾਰੇ ਬੋਲਦੇ ਹੋਏ ਪੰਜਾਬ ਸਰਕਾਰ ਨੂੰ ਇਸ ਦਾ ਜ਼ਿੰਮੇਵਾਰ ਕਰਾਰ ਦਿੱਤਾ।
- - - - - - - - - Advertisement - - - - - - - - -