ਪੜਚੋਲ ਕਰੋ

ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਤੋਂ ਸਬਕ ਲੈਣ ਦੀ ਸਲਾਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਉੱਤੇ ਜਿੱਤ ਲਈ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਅਜਿਹੇ ਲੋਕ ਹਿਤੈਸ਼ੀ ਫ਼ੈਸਲੇ ਲੈਣੇ ਚਾਹੀਦੇ ਹਨ, ਜਿੰਨਾ ਨਾਲ ਘਰਾਂ 'ਚ ਬੈਠੇ ਲੋਕਾਂ ਨੂੰ ਵੀ ਕੋਈ ਦਿੱਕਤ ਨਾ ਆਵੇ ਤੇ ਕਰਫ਼ਿਊ ਦਾ ਮੰਤਵ ਵੀ ਸਫਲਤਾਪੂਰਵਕ ਪੂਰਾ ਹੋ ਸਕੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਉੱਤੇ ਜਿੱਤ ਲਈ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਅਜਿਹੇ ਲੋਕ ਹਿਤੈਸ਼ੀ ਫ਼ੈਸਲੇ ਲੈਣੇ ਚਾਹੀਦੇ ਹਨ, ਜਿੰਨਾ ਨਾਲ ਘਰਾਂ 'ਚ ਬੈਠੇ ਲੋਕਾਂ ਨੂੰ ਵੀ ਕੋਈ ਦਿੱਕਤ ਨਾ ਆਵੇ ਤੇ ਕਰਫ਼ਿਊ ਦਾ ਮੰਤਵ ਵੀ ਸਫਲਤਾਪੂਰਵਕ ਪੂਰਾ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਕਰਫ਼ਿਊ ਦੌਰਾਨ ਲੋੜਵੰਦ ਤੇ ਦਿਹਾੜੀਦਾਰ ਗ਼ਰੀਬ ਵਰਗ ਨੂੰ ਦੋ ਵਕਤ ਪੇਟ ਭਰਨ ਲਈ ਲੋੜੀਂਦੇ ਰਾਸ਼ਨ-ਪਾਣੀ ਦੀ ਕਮੀ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬਾ ਸਰਕਾਰ ਹਰੇਕ ਜ਼ਰੂਰਤਮੰਦ ਲਈ ਲੋੜੀਂਦੇ ਰਾਸ਼ਨ ਦਾ ਪ੍ਰਬੰਧ ਅਜੇ ਤੱਕ ਨਹੀਂ ਕਰ ਸਕੀ। ਇਸ ਕਾਰਨ ਕਰਫ਼ਿਊ ਦਾ ਮਕਸਦ ਹੀ ਖ਼ਤਰੇ 'ਚ ਪੈ ਗਿਆ ਹੈ, ਜਿਸ ਦੇ ਨਤੀਜੇ ਭਿਆਨਕ ਹੋ ਸਕਦੇ ਹਨ। ਭਗਵੰਤ ਮਾਨ ਨੇ ਸਪਸ਼ਟ ਕਿਹਾ ਕਿ ਅਜਿਹੇ ਚੁਣੌਤੀ ਭਰੇ ਸਮਿਆਂ 'ਚ ਉਹ ਨਿੱਜੀ ਜਾਂ ਸਿਆਸੀ ਤੌਰ 'ਤੇ ਪੰਜਾਬ ਸਰਕਾਰ ਦੀ ਆਲੋਚਨਾ ਜਾਂ ਨਿੰਦਿਆ ਕਰਨਾ ਉਚਿੱਤ ਨਹੀਂ ਸਮਝਦੇ, ਪਰ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੈਪਟਨ ਸਰਕਾਰ ਨੂੰ ਬਤੌਰ ਮੈਂਬਰ ਲੋੜੀਂਦਾ ਰਾਏ-ਮਸ਼ਵਰਾ ਦੇਣਾ ਆਪਣਾ ਫ਼ਰਜ਼ ਸਮਝਦੇ ਹਨ। ਭਗਵੰਤ ਮਾਨ ਮੁਤਾਬਕ ਕੌਮੀ ਰਾਜਧਾਨੀ 'ਚ ਕੇਂਦਰ ਸਰਕਾਰ ਅਧੀਨ ਆਉਂਦੇ ਦੇਸ਼ ਦੇ ਸਿਰਮੌਰ ਹਸਪਤਾਲ ਏਮਜ਼ ਦੇ ਡਾਕਟਰ ਤੇ ਸਟਾਫ਼ ਜੇਕਰ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਸਹਾਇਕ ਸਟਾਫ਼ ਨੂੰ ਦਿੱਤੀਆਂ ਗਈਆਂ ਸਹੂਲਤਾਂ ਬਰਾਬਰ ਕੇਂਦਰ ਸਰਕਾਰ ਤੋਂ ਸਹੂਲਤਾਂ ਮੰਗ ਰਹੇ ਹਨ, ਤਾਂ ਪੰਜਾਬ ਸਰਕਾਰ ਨੂੰ ਵੀ ਆਪਣੇ ਡਾਕਟਰਾਂ ਸਮੇਤ ਗਰਾਊਂਡ ਜ਼ੀਰੋ 'ਤੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਦੇਸ ਭਗਤਾਂ ਲਈ ਕੇਜਰੀਵਾਲ ਸਰਕਾਰ ਵਰਗੀਆਂ ਸੁਰੱਖਿਆ ਕਿੱਟਾਂ, 1 ਕਰੋੜ ਰੁਪਏ ਦੇ ਬੀਮਾ ਕਵਰ ਤੇ ਹੋਰ ਸਹੂਲਤਾਂ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਇਸੇ ਤਰਾਂ ਜਿਵੇਂ ਕੇਜਰੀਵਾਲ ਸਰਕਾਰ ਦਿੱਲੀ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਅਧੀਨ ਲਿਆ ਕੇ ਉਨ੍ਹਾਂ ਦਾ ਸਾਜੋ-ਸਮਾਨ ਤੇ ਸਟਾਫ਼ ਕੋਰੋਨਾਵਾਇਰਸ ਵਿਰੁੱਧ ਉਤਾਰਨ ਜਾ ਰਹੀ ਹੈ, ਪੰਜਾਬ ਸਰਕਾਰ ਨੂੰ ਵੀ ਅਜਿਹੇ ਬੇਬਾਕ ਕਦਮ ਚੁੱਕਣੇ ਚਾਹੀਦੇ ਹਨ। ਇੰਨਾ ਹੀ ਨਹੀਂ ਕੋਰੋਨਾਵਾਇਰਸ ਮਰੀਜ਼ਾਂ ਦਾ ਇਲਾਜ ਕਰ ਰਹੇ ਆਪਣੇ ਡਾਕਟਰਾਂ ਤੇ ਮੈਡੀਕਲ ਸਟਾਫ਼ ਦੇ ਠਹਿਰਨ ਲਈ ਕੇਜਰੀਵਾਲ ਸਰਕਾਰ ਨੇ 5 ਤਾਰਾ ਹੋਟਲਾਂ ਦੀ ਖ਼ਾਸ ਵਿਵਸਥਾ ਕੀਤੀ ਹੈ। ਪੰਜਾਬ ਦੇ ਹਸਪਤਾਲਾਂ ਤੇ ਡਾਕਟਰੀ ਸਟਾਫ਼ ਦਾ ਕੀ ਹਾਲ ਹੈ। ਇਸ ਦਾ ਖ਼ੁਲਾਸਾ ਆਪਣੀ ਮੌਤ ਤੋਂ ਪਹਿਲਾਂ ਪਦਮ ਸ੍ਰੀ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਚੰਗੀ ਤਰ੍ਹਾਂ ਕਰ ਹੀ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਜਰੀਵਾਲ ਸਰਕਾਰ 72 ਲੱਖ ਲਾਭਪਾਤਰੀ ਪਰਿਵਾਰਾਂ ਨੂੰ ਡੇਢਾ (50 ਫ਼ੀਸਦੀ ਵੱਧ) ਰਾਸ਼ਨ, 10 ਲੱਖ ਤੋਂ ਵੱਧ ਲੋੜਵੰਦਾਂ ਨੂੰ ਰੋਜ਼ਾਨਾ 2 ਡੰਗ ਖਾਣਾ, 8 ਲੱਖ ਵਿਧਵਾਵਾਂ, ਬਜ਼ੁਰਗਾਂ ਤੇ ਅਪੰਗਾਂ ਦੀ ਮਹੀਨਾਵਾਰ ਪੈਨਸ਼ਨ ਨੂੰ ਦੁੱਗਣਾ ਕਰਨਾ, 50 ਹਜ਼ਾਰ ਨਿਰਮਾਣ ਕਾਮਿਆਂ ਨੂੰ 5-5 ਹਜ਼ਾਰ ਰੁਪਏ ਦੇਣਾ, 10 ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ 'ਹੋਮ ਸਿਲੇਬਸ' ਦੀ ਸਹੂਲਤਾਂ ਪ੍ਰਦਾਨ ਕਰਨ ਸਮੇਤ ਟੈਕਸੀ, ਆਟੋ, ਈ-ਰਿਕਸ਼ਾ ਅਤੇ ਹੋਰ ਨਿੱਜੀ ਚਾਲਕਾਂ ਨੂੰ 5-5 ਹਜ਼ਾਰ ਰੁਪਏ ਦੇਣ ਵਰਗੇ ਫ਼ੈਸਲੇ ਕੇਜਰੀਵਾਲ ਸਰਕਾਰ ਕਰ ਸਕਦੀ ਹੈ ਤਾਂ ਪੰਜਾਬ ਦੀ ਕੈਪਟਨ ਸਰਕਾਰ ਕਿਉਂ ਨਹੀਂ ਕਰ ਸਕਦੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Advertisement
ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Embed widget