ਪੜਚੋਲ ਕਰੋ
Advertisement
ਪੰਜਾਬ ਬਜਟ ਸੈਸ਼ਨ ਦਾ ਐਲਾਨ, ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਕੈਪਟਨ ਤੋਂ ਕੁਝ ਖ਼ਾਸ ਆਸ
ਚੰਡੀਗੜ੍ਹ: ਕੈਪਟਨ ਸਰਕਾਰ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕਰੇਗੀ। ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਹੈ ਕਿ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤਕ ਸੱਦਿਆ ਜਾਵੇ। ਬਜਟ ਇਜਲਾਸ ਬਾਰੇ ਫੈਸਲਾ ਮੰਗਲਵਾਰ ਨੂੰ ਹੋਈ ਕੈਬਨਿਟ ਬੈਠਕ ਵਿੱਚ ਲਿਆ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਦੇ ਇਸ ਬਜਟ ਤੋਂ ਲੋਕਾਂ ਨੂੰ ਖ਼ਾਸ ਉਮੀਦ ਵੀ ਰਹੇਗੀ ਅਤੇ ਸਰਕਾਰ ਵੀ 'ਵੋਟਰਾਂ' 'ਤੇ ਚੰਗੀ ਛਾਪ ਛੱਡਣ ਦੀ ਚਾਰਾਜੋਈ ਕਰੇਗੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਮਗਰੋਂ ਉਸੇ ਦਿਨ ਬਾਅਦ ਦੁਪਹਿਰ ਦੋ ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗ਼ੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ। ਬੁਲਾਰੇ ਮੁਤਾਬਕ 18 ਫਰਵਰੀ ਨੂੰ ਬਾਅਦ ਦੁਪਹਿਰ ਦੋ ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ। 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗ਼ੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।My government will present its budget for 2019-20 on February 18. The Cabinet has decided to convene the budget session of the Vidhan Sabha from February 12 to 21. pic.twitter.com/80lFdLNhF3
— Capt.Amarinder Singh (@capt_amarinder) January 29, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਆਈਪੀਐਲ
ਪੰਜਾਬ
ਉਲੰਪਿਕ
Advertisement