ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਮਗਰੋਂ ਉਸੇ ਦਿਨ ਬਾਅਦ ਦੁਪਹਿਰ ਦੋ ਵਜੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗ਼ੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।
ਬੁਲਾਰੇ ਮੁਤਾਬਕ 18 ਫਰਵਰੀ ਨੂੰ ਬਾਅਦ ਦੁਪਹਿਰ ਦੋ ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ। 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗ਼ੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।