ਪੜਚੋਲ ਕਰੋ
ਬਹਿਬਲ ਕਲਾਂ ਕੇਸ: ਹਰਪਾਲ ਸਿੰਘ ਚੀਮਾ ਨੇ ਕੈਪਟਨ ‘ਤੇ ਲਗਾਏ ਬਾਦਲਾਂ ਨੂੰ ਬਚਾਉਣ ਦੇ ਇਲਜ਼ਾਮ
ਆਪ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫਤਾਰ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਪੁਰਾਣੀ ਤਸਵੀਰ
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਿਤ ਮਾਮਲਿਆਂ ਦੀ ਕੀੜੀ ਦੀ ਚਾਲ ਚੱਲ ਰਹੀ ਜਾਂਚ 'ਤੇ ਸਵਾਲ ਚੁੱਕੇ। ਇਸ ਦੌਰਾਨ ਉਨ੍ਹਾਂ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਸਣੇ ਸਾਰੇ ਹਾਈਪ੍ਰੋਫਾਇਲ ਦੋਸ਼ੀਆਂ ਬਚਾਉਣ ਲਈ ਜਾਂਚ ਏਜੰਸੀਆਂ ਦੇ ਹੱਥ ਬੰਨ੍ਹ ਰੱਖੇ ਹਨ। ਆਪ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫਤਾਰ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਜਦੋਂ ਤੱਕ ਬੇਅਦਬੀਆਂ ਅਤੇ ਗੋਲੀਕਾਂਡ ਦੇ ਅਸਲੀ ਸਾਜ਼ਿਸ਼ ਘਾੜਿਆਂ ਨੂੰ ਹੱਥ ਪਾਉਣ ਤੋਂ ਆਨਾਕਾਨੀ ਕੀਤੀ ਜਾਂਦੀ ਰਹੇਗੀ, ਉਦੋਂ ਤੱਕ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਬਣਦੀ ਸਜਾ ਨਹੀਂ ਮਿਲ ਸਕੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਕਾਰਜਸ਼ੈਲੀ ਪੇਸ਼ੇਵਾਰਨਾ (ਪ੍ਰੋਫੈਸ਼ਨਲ) ਪਹੁੰਚ ਅਤੇ ਕਾਬਲੀਅਤ 'ਤੇ ਕੋਈ ਸ਼ੱਕ ਨਹੀਂ, ਪਰ ਜਦੋਂ ਮੁੱਖ ਮੰਤਰੀ ਦੇ ਇਸ਼ਾਰੇ 'ਤੇ ਪੂਰਾ ਨਿਜ਼ਾਮ ਦੋਸ਼ੀਆਂ ਨੂੰ ਬਚਾਉਣ ਅਤੇ ਸਬੂਤਾਂ ਨੂੰ ਮਿਟਾਉਣ 'ਤੇ ਤੁਲਿਆ ਹੋਵੇ ਤਾਂ ਉੱਥੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਰਗੇ 204 ਅਫ਼ਸਰ ਵੀ ਕੀ ਕਰ ਸਕਣਗੇ।“ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਹੁਤ ਵੱਡੇ ਪੱਧਰ ਦੀ ਸਾਜ਼ਿਸ਼ ਅਤੇ ਯੋਜਨਾ ਨਾਲ ਹੋਏ ਇਨ੍ਹਾਂ ਸੰਗੀਨ ਅਪਰਾਧਾਂ 'ਚ ਸੁਹੇਲ ਸਿੰਘ ਬਰਾੜ ਵਰਗੇ ਤਾਂ ਛੋਟੇ-ਮੋਟੇ ਪਿਆਦਿਆਂ ਵਜੋਂ ਵਰਤੇ ਗਏ। ਨਾਭਾ ਜੇਲ੍ਹ 'ਚ ਬਿੱਟੂ ਦਾ ਕਤਲ ਅਤੇ ਅਹਿਮ ਗਵਾਹ ਸੁਰਜੀਤ ਸਿੰਘ ਦੀ ਭੇਦਭਰੀ ਮੌਤ ਤੱਥ-ਸਬੂਤ ਮਿਟਾਉਣ ਵਾਲੀ ਕੜੀ ਦਾ ਹਿੱਸਾ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ 183 ਪੰਨਿਆਂ ਵਾਲੀ ਰਿਪੋਰਟ 'ਚ ਸਪਸ਼ਟ ਕੀਤਾ ਹੋਇਆ ਹੈ ਕਿ ਬਹਿਬਲ ਕਲਾਂ 'ਚ ਨਾਲ ਰੋਸ ਪ੍ਰਗਟਾ ਰਹੀ ਸੰਗਤ ਸ਼ਾਂਤ ਅਤੇ ਹਥਿਆਰਾਂ ਤੋਂ ਬਗੈਰ ਸੀ। ਫਿਰ ਸੁਹੇਲ ਸਿੰਘ ਬਰਾੜ ਵਰਗੇ ਮੋਹਰਿਆਂ 'ਤੇ ਕਾਰਵਾਈ ਲਈ ਐਨੀ ਦੇਰ ਕਿਉਂ ਲਗਾ ਦਿੱਤੀ? ਆਪ ਨੇਤਾਵਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਇਨਸਾਫ਼ ਦੀ ਉਮੀਦ ਕਰਨੀ ਬੇਕਾਰ ਹੈ, ਇਸ ਮਾਮਲੇ 'ਚ ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜਾ ਦੇਣ ਦਾ ਕੰਮ 2022 'ਚ ਲੋਕਾਂ ਵੱਲੋਂ ਚੁਣੀ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲ ਦੇ ਆਧਾਰ 'ਤੇ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















