ਚੰਡੀਗੜ੍ਹ: ਪੰਜਾਬ ਸਰਕਾਰ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਵਾਲੇ ਆਦੇਸ਼ ਨੂੰ ਕੱਲ ਹਾਈ ਕੋਰਟ 'ਚ ਚੁਣੌਤੀ ਦੇਵੇਗੀ। ਕੈਪਟਨ ਸਰਕਾਰ ਸ਼ਨੀਵਾਰ ਨੂੰ ਹਾਈ ਕੋਰਟ ਜਾਵੇਗੀ। ਸੈਂਟ੍ਰਲ ਅਡਮਿੰਸਟ੍ਰੇਟੀਵੇ ਟ੍ਰਿਬਿਊਨਲ ( ਕੈਟ )ਨੇ ਅੱਜ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੇ ਉਲਟ ਡੀਜੀਪੀ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਕੈਟ ਨੇ ਡੀਜੀਪੀ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਚਾਰ ਹਫ਼ਤਿਆਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।


ਪਰ ਪੰਜਾਬ ਸਰਕਾਰ ਦਾ ਕਹਿਣਾ ਹੈ ਕੀ ਜਿਨ੍ਹੀਂ ਦੇਰ ਕੋਰਟ ਦਾ ਫੈਸਲਾ ਨਹੀਂ ਆਉਂਦਾ ਪੰਜਾਬ ਦਾ ਡੀਜੀਪੀ ਦਿਨਕਰ ਗੁਪਤਾ ਹੀ ਰਹਿਣਗੇ।