ਕੈਪਟਨ ਨੇ ਮੋਦੀ ਕੋਲ ਰੱਖੀ ਵੱਡੀ, ਸੌਂਪਿਆ ਪੰਜਾਬ ਵੱਲੋਂ ਪ੍ਰਸਤਾਵ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੱਡੀ ਮੰਗ ਰੱਖੀ ਹੈ। ਉਨ੍ਹਾਂ ਨੇ ਮੋਦੀ ਨਾਲ ਮੁਲਕਾਤ ਦੌਰਾਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੰਧ ਜਲ ਪ੍ਰਣਾਲੀ ਤਹਿਤ ਸੂਬੇ ਦੇ ਤਿੰਨ ਦਰਿਆਵਾਂ ਦਾ ਰਾਸ਼ਟਰੀ ਪ੍ਰੋਜੈਕਟ ਵਜੋਂ ਨਹਿਰੀਕਰਨ ਕੀਤਾ ਜਾਵੇ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੱਡੀ ਮੰਗ ਰੱਖੀ ਹੈ। ਉਨ੍ਹਾਂ ਨੇ ਮੋਦੀ ਨਾਲ ਮੁਲਕਾਤ ਦੌਰਾਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੰਧ ਜਲ ਪ੍ਰਣਾਲੀ ਤਹਿਤ ਸੂਬੇ ਦੇ ਤਿੰਨ ਦਰਿਆਵਾਂ ਦਾ ਰਾਸ਼ਟਰੀ ਪ੍ਰੋਜੈਕਟ ਵਜੋਂ ਨਹਿਰੀਕਰਨ ਕੀਤਾ ਜਾਵੇ ਤਾਂ ਜੋ ਪਾਣੀ ਦੀ ਸੰਭਾਲ ਤੇ ਇਸ ਨੂੰ ਖੇਤਰ ਦੇ ਆਰਥਿਕ ਵਿਕਾਸ ਯੋਗ ਬਣਾਇਆ ਜਾ ਸਕੇ।
ਇਸ ਮੀਟਿੰਗ ‘ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੇਸ਼ ਕੀਤੇ ਪ੍ਰਸਤਾਵ ‘ਚ 985 ਕਿਮੀ ਲੰਬਾਂ ਹਾਈ-ਸਪੀਡ ਗਲਿਆਰਾ ਬਣਾਉਣ ਦਾ ਸੁਝਾਅ ਵੀ ਦਿੱਤਾ। ਇਸ ਬਾਰੇ ਕੈਪਟਨ ਨੇ ਕਿਹਾ ਕਿ ਇਹ ਕਦਮ ਸੂਬੇ ਦੀ ਜਲ ਸ਼ਕਤੀ ਨੂੰ ਵਧਾਉਣ ‘ਚ ਮਦਦਗਾਰ ਹੋਵੇਗਾ। ਇਸ ਨਾਲ ਖੇਤੀ ‘ਚ ਵੰਨ-ਸੁਵੰਨਤਾ, ਸ਼ਹਿਰੀਕਰਨ ਦੇ ਮਿਆਰ 'ਚ ਸੁਧਾਰ ਨੂੰ ਉਤਸ਼ਾਹਿਤ ਹੋਵੇਗਾ।
ਇਸ ਦੇ ਨਾਲ ਹੀ ਕੈਪਟਨ ਨੇ ਪ੍ਰਧਾਨ ਮੰਤਰੀ ਦੀ ਹਰ ਘਰ ਨੂੰ ਪੀਣ ਦੇ ਪਾਣੀ ਮੁਹੱਈਆ ਕਰਵਾਉਣ ਦੀ ਸਕੀਮ ‘ਨਲ ਸੇ ਜਲ’ ਦੀ ਸ਼ਲਾਘਾ ਕੀਤੀ। ੳਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੀ ‘ਹਰ ਘਰ ਪਾਣੀ, ਹਰ ਘਰ ਸਫਾਈ’ ਮਹਿੰਮ ਤਹਿਤ ਆਪਣੇ ਨਾਗਰਿਕਾਂ ਨੂੰ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਜਲ ਪ੍ਰਬੰਧਨ, ਨਿਯੰਤਰਣ ਤੇ ਨਿਯਮਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਤੇ ਮਜ਼ਬੂਤ ਕਰ ਪਾਣੀ ਦੇ ਉਤਪਾਦਕਤਾ ਨੂੰ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਕੈਪਟਨ ਅਮਰਿੰਦਰ ਨੇ ਸਤਲੁਜ ਨਦੀ ਨਾਲ ਨਹਿਰੀਕਰਨ ਪ੍ਰਾਜੈਕਟ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਇਸ ਲਈ ਲਪਭਗ 400 ਕਰੋੜ ਰੁਪਏ ਦੇ ਨਿਵੇਸ਼ ਦੀ ਜ਼ਰੂਰਤ ਹੋਏਗੀ।
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਜਲ ਸ਼ਕਤੀ ਦੇ ਕੇਂਦਰੀ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੇ ਵਿਚਾਰ ਵਟਾਂਦਰੇ ਲਈ ਪੰਜਾਬ ਸਰਕਾਰ ਤੋਂ ਅਧਿਕਾਰੀਆਂ ਦੀ ਟੀਮ ਭੇਜਣ ਦੇ ਪ੍ਰਸਤਾਵ ਨੂੰ ਪ੍ਰਾਪਤ ਕਰਨ ਲਈ ਸੂਬਾ ਆਪਣਾ ਪੂਰਾ ਸਹਿਯੋਗ ਦਵੇਗਾ।