ਕੈਪਟਨ ਦਾ ਰਾਜੇ ਨੂੰ ਥਾਪੜਾ! ਬੇਸ਼ੱਕ ਹਾਰੇ, ਪਰ ਬਾਦਲਾਂ ਨੂੰ ਦਿੱਤੀ ਸਖ਼ਤ ਟੱਕਰ
ਏਬੀਪੀ ਸਾਂਝਾ | 29 May 2019 08:36 PM (IST)
ਕੈਪਟਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਬਠਿੰਡਾ ਤੋਂ ਸੀਟ ਨਹੀਂ ਮਿਲੀ ਪਰ ਰਾਜਾ ਵੜਿੰਗ ਨੇ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਸਖ਼ਤ ਦਿੱਤੀ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਚੋਣਾਂ ਵਿੱਚ ਚੰਗਾ ਕੰਮ ਕਰਨ ਲਈ ਥਾਪੜਾ ਦਿੱਤਾ ਹੈ। ਕੈਪਟਨ ਨੇ ਟਵਿੱਟਰ 'ਤੇ ਰਾਜਾ ਵੜਿੰਗ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਰਾਜਾ ਵੜਿੰਗ ਦੇ ਕੰਮ ਦੀ ਤਾਰੀਫ ਕੀਤੀ। ਕੈਪਟਨ ਨੇ ਲਿਖਿਆ ਕਿ ਭਾਵੇਂ ਉਨ੍ਹਾਂ ਨੂੰ ਬਠਿੰਡਾ ਤੋਂ ਸੀਟ ਨਹੀਂ ਮਿਲੀ ਪਰ ਰਾਜਾ ਵੜਿੰਗ ਨੇ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਸਖ਼ਤ ਟੱਕਰ ਦਿੱਤੀ। ਇਸ ਮੁਲਾਕਾਤ ਦੌਰਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਪਟਨ ਨੇ ਰਾਜਾ ਵੜਿੰਗ ਨਾਲ ਮਿਲ ਕੇ ਖ਼ੁਸ਼ੀ ਜ਼ਾਹਰ ਕੀਤੀ। ਦੱਸ ਦੇਈਏ ਅਮਰਿੰਦਰ ਰਾਜਾ ਵੜਿੰਗ, ਹਰਸਿਮਰਤ ਕੌਰ ਬਾਦਲ ਤੋਂ ਮਹਿਜ਼ 21,772 ਵੋਟਾਂ ਦੇ ਫਰਕ ਨਾਲ ਚੋਣ ਹਾਰੇ ਸਨ। ਰਾਜਾ ਵੜਿੰਗ ਨੂੰ 4,71,052 ਵੋਟਾਂ ਮਿਲੀਆਂ ਸਨ ਜਦਕਿ ਹਰਸਿਮਰਤ ਕੌਰ ਬਾਦਲ ਨੂੰ 4,92,824 ਵੋਟਾਂ ਮਿਲੀਆਂ ਸਨ।