ਚੰਡੀਗੜ੍ਹ: ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਬਿੱਲ ਪੇਸ਼ ਕਰਨ ਦੇ ਮੁੱਦੇ 'ਤੇ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸੋਸ਼ਲ ਮੀਡੀਆ 'ਤੇ ਤਿੱਖੀ ਤਕਰਾਰ ਹੋਈ। ਕੇਜਰੀਵਾਲ ਨੇ ਟਵੀਟ ਕਰਦਿਆਂ ਕੈਪਟਨ ਦੀ ਕਾਰਵਾਈ ਨੂੰ ਡਰਾਮਾ ਕਰਾਰ ਦੇ ਦਿੱਤਾ।


ਰੋਹ 'ਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਦੋਗਲੇਪਨ ਤੋਂ ਹੈਰਾਨ ਹਾਂ। ਕੈਪਟਨ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪਾਸ ਬਿੱਲਾਂ 'ਤੇ ਹੀ ਸਵਾਲ ਚੁੱਕ ਦਿੱਤੇ ਕਿ ਕੀ ਇਸ ਨਾਲ ਕਿਸਾਨਾਂ ਨੂੰ ਐਮਐਸਪੀ ਮਿਲੇਗਾ। ਉਨ੍ਹਾਂ ਕੈਪਟਨ ਦੀ ਕਾਰਵਾਈ ਨੂੰ ਫਰਜ਼ੀ ਤੇ ਝੂਠੇ ਕਾਨੂੰਨ ਤਕ ਕਹਿ ਦਿੱਤਾ।


ਦਰਅਸਲ ਕੈਪਟਨ ਹੈਰਾਨ ਹਨ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਬਿੱਲਾਂ ਦੇ ਹੱਕ 'ਚ ਬੋਲੇ। ਇੱਥੋਂ ਤਕ ਕਿ ਰਾਜਪਾਲ ਨੂੰ ਮਿਲਣ ਲਈ ਵੀ ਉਨ੍ਹਾਂ ਦੇ ਨਾਲ ਗਏ ਪਰ ਕੇਜਰੀਵਾਲ ਕੁਝ ਹੋਰ ਪ੍ਰਤੀਕਿਰਿਆ ਦੇ ਰਹੇ ਹਨ।


ਅਰਵਿੰਦ ਕੇਜਰੀਵਾਲ ਤੋਂ ਉਮੀਦ ਇਹ ਕੀਤੀ ਜਾ ਰਹੀ ਸੀ ਕਿ ਉਹ ਵੀ ਆਪਣੇ ਪੱਧਰ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪੇਸ਼ਕਰਨ। ਪਰ ਕੇਜਰੀਵਾਲ ਨੇ ਤਾਂ ਪੰਜਾਬ ਵਿਧਾਨ ਸਭਾ ਵੱਲੋਂ ਚੁੱਕੇ ਕਦਮ 'ਤੇ ਵੀ ਸਵਾਲ ਚੁੱਕ ਦਿੱਤੇ ਹਨ।


ਵਿਧਾਨ ਸਭਾ 'ਚ ਬਿੱਲ ਲਿਆ ਕੇ ਕੈਪਟਨ ਨੇ ਇਸ ਤਰ੍ਹਾਂ ਕੇਂਦਰ ਦੇ ਪਾਲੇ 'ਚ ਸੁੱਟੀ ਗੇਂਦ, ਪੜ੍ਹੋ ਪੂਰੀ ਰਿਪੋਰਟ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ