ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦਰਮਿਆਨ ਹੀ ਬੱਸਾਂ 'ਚ ਸਵਾਰੀਆਂ ਲਿਜਾਣ ਦੀ ਸਮਰੱਥਾ 'ਤੇ ਰੋਕ ਹਟਾ ਦਿੱਤੀ ਹੈ। ਤੇਲ ਕੀਮਤਾਂ 'ਚ ਲਗਾਤਾਰ ਹੋਏ ਵਾਧੇ ਦੇ ਮੱਦੇਨਜ਼ਰ ਇਹ ਐਲਾਨ ਕੀਤਾ ਗਿਆ ਹੈ। ਉਂਝ ਸਫ਼ਰ ਦੌਰਾਨ ਸਵਾਰੀਆਂ ਲਈ ਮਾਸਕ ਪਹਿਣਨਾ ਲਾਜ਼ਮੀ ਹੋਵੇਗਾ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਹਾਲਾਤ ਹੋਰ ਖਤਰਨਾਕ ਹੋ ਸਕਦੇ ਹਨ।
ਕੈਪਟਨ ਨੇ ਆਪਣੇ ਫੇਸਬੁੱਕ ਲਾਈਵ ਦੌਰਾਨ ਬੱਸਾਂ 'ਚ 50 ਫੀਸਦ ਯਾਤਰੀਆਂ ਦੀ ਰੋਕ ਹਟਾ ਦਿੱਤੀ ਹੈ। ਉਨ੍ਹਾਂ ਕਿਹਾ 50 ਫੀਸਦ ਸਵਾਰੀਆਂ ਦੀ ਸ਼ਰਤ ਨਾਲ ਬਹੁਤੇ ਟਰਾਂਸਪੋਰਟਰ ਬੱਸਾਂ ਚਲਾਉਣ ਲਈ ਰਾਜ਼ੀ ਨਹੀਂ ਸਨ। ਉਧਰ ਤੇਲ ਕੀਮਤਾਂ ਵਧਣ ਨਾਲ ਵੀ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਹੈ ਪਰ ਯਾਤਰੀ ਬੱਸਾਂ ਨਾ ਚੱਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਸਹਿਣੀ ਪੈ ਰਹੀ ਸੀ।
ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖਦਿਆਂ ਹੁਣ ਪਾਬੰਦੀ ਹਟਾ ਦਿੱਤੀ ਗਈ ਹੈ। ਹਾਲਾਂਕਿ ਪੰਜਾਬ 'ਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਬੱਸਾਂ 'ਚ ਜਿੰਨੀਆਂ ਮਰਜ਼ੀ ਸਵਾਰੀਆਂ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਜਿਹੇ 'ਚ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਖ਼ਾਸ ਧਿਆਨ ਰੱਖਣਾ ਪਵੇਗਾ।
ਇਹ ਵੀ ਪੜ੍ਹੋ:
- ਬਾਜ਼ੀ ਪਲਟੀ ! ਹੁਣ ਆੜ੍ਹਤੀ ਕਿਸਾਨਾਂ ਨੂੰ ਦੇਣਗੇ 28 ਕਰੋੜ ਰੁਪਏ ਵਿਆਜ
- ਉੱਚ ਅਧਿਕਾਰੀ ਦੀ ਕਾਰ 'ਚ ਸਰੀਰਕ ਸਬੰਧ ਬਣਾਉਂਦਿਆਂ ਵੀਡੀਓ ਵਾਇਰਲ
- ਮੋਦੀ ਕਰਨਗੇ 'ਮਨ ਕੀ ਬਾਤ', ਅੱਜ ਕੋਰੋਨਾ ਨਹੀਂ ਇਸ ਵਿਸ਼ੇ 'ਤੇ ਹੋਵੇਗੀ ਗੱਲਬਾਤ
- ਕੀ 30 ਜੂਨ ਮਗਰੋਂ ਹੋਵੇਗਾ ਲੌਕਡਾਊਨ? ਕੈਪਟਨ ਨੇ ਕੀਤਾ ਸਪਸ਼ਟ
- ਅਮਰੀਕੀ ਖੁਫੀਆਂ ਏਜੰਸੀ ਵੱਲੋਂ ਹੈਰਾਨੀਜਨਕ ਖ਼ੁਲਾਸਾ, ਵੱਡੀ ਜੰਗ ਦੇ ਬਣੇ ਆਸਾਰ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ