ਪੜਚੋਲ ਕਰੋ
Advertisement
ਮਿਲਖਾ ਸਿੰਘ ਦੀ ਯਾਦ 'ਚ ਪੰਜਾਬ ਸਰਕਾਰ ਵੱਲੋਂ ਵੱਡਾ ਸਨਮਾਨ, ਆਉਣ ਵਾਲੀਆਂ ਪੀੜ੍ਹੀਆਂ ਨੂੰ ਮਿਲੇਗੀ ਪ੍ਰੇਰਣਾ
ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਮਿਲਖਾ ਸਿੰਘ ਦੀ ਯਾਦ ਨੌਜਵਾਨ ਪੀੜ੍ਹੀ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।
ਚੰਡੀਗੜ੍ਹ: ਪੰਜਾਬ ਦੇ ਮਹਾਨ ਦੌੜਾਕ ਮਿਲਖਾ ਸਿੰਘ ਦਾ ਸ਼ੁੱਕਰਵਾਰ ਰਾਤ ਦੇਹਾਂਤ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕੈਪਟਨ ਨੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਐਥਲੀਟ ਮਿਲਖਾ ਸਿੰਘ ਚੇਅਰ ਦਾ ਐਲਾਨ ਕੀਤਾ।
ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਮਿਲਖਾ ਸਿੰਘ ਦੀ ਯਾਦ ਨੌਜਵਾਨ ਪੀੜ੍ਹੀ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ। ਕੈਪਟਨ ਨੇ ਕਿਹਾ ਮਿਲਖਾ ਸਿੰਘ ਦੀ ਮੌਤ ਸਮੁੱਚੇ ਰਾਸ਼ਟਰ ਲਈ ਇਕ ਵੱਡਾ ਘਾਟਾ ਤੇ ਦੁਖਦਾਈ ਪਲ ਸਨ।
1960 'ਚ ਮਿਲਖਾ ਸਿੰਘ ਵੱਲੋ ਪਾਕਿਸਤਾਨ ਚੈਂਪੀਅਨ ਅਬਦੁੱਲ ਖਾਲਿਕ ਨੂੰ ਲਾਹੌਰ 'ਚ ਹਰਾਇਆ ਸੀ। ਇਸ ਮੌਕੇ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਚਾਹੁੰਦੇ ਸਨ ਕਿ ਅੱਜ ਉਹ ਕੌਮੀ ਛੁੱਟੀ ਦਾ ਐਲਾਨ ਕਰ ਸਕਦੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement