ਚੰਡੀਗੜ੍ਹ: ਪੰਜਾਬ ਦੇ ਮਹਾਨ ਦੌੜਾਕ ਮਿਲਖਾ ਸਿੰਘ ਦਾ ਸ਼ੁੱਕਰਵਾਰ ਰਾਤ ਦੇਹਾਂਤ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕੈਪਟਨ ਨੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਐਥਲੀਟ ਮਿਲਖਾ ਸਿੰਘ ਚੇਅਰ ਦਾ ਐਲਾਨ ਕੀਤਾ।
ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਮਿਲਖਾ ਸਿੰਘ ਦੀ ਯਾਦ ਨੌਜਵਾਨ ਪੀੜ੍ਹੀ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ। ਕੈਪਟਨ ਨੇ ਕਿਹਾ ਮਿਲਖਾ ਸਿੰਘ ਦੀ ਮੌਤ ਸਮੁੱਚੇ ਰਾਸ਼ਟਰ ਲਈ ਇਕ ਵੱਡਾ ਘਾਟਾ ਤੇ ਦੁਖਦਾਈ ਪਲ ਸਨ।
1960 'ਚ ਮਿਲਖਾ ਸਿੰਘ ਵੱਲੋ ਪਾਕਿਸਤਾਨ ਚੈਂਪੀਅਨ ਅਬਦੁੱਲ ਖਾਲਿਕ ਨੂੰ ਲਾਹੌਰ 'ਚ ਹਰਾਇਆ ਸੀ। ਇਸ ਮੌਕੇ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਚਾਹੁੰਦੇ ਸਨ ਕਿ ਅੱਜ ਉਹ ਕੌਮੀ ਛੁੱਟੀ ਦਾ ਐਲਾਨ ਕਰ ਸਕਦੇ।