(Source: ECI/ABP News)
ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕਣ ਲਈ ਕੈਪਟਨ ਨੇ ਬੁਲਾਈ ਸਰਬ ਦਲੀ ਮੀਟਿੰਗ
ਕੈਪਟਨ ਨੇ ਕਿਹਾ ਮੀਟਿੰਗ ਦੌਰਾਨ ਬਣੀ ਸਹਿਮਤੀ ਦੇ ਆਧਾਰ 'ਤੇ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਇਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲਾਂ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਕਹੀਆਂ ਹਨ।
![ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕਣ ਲਈ ਕੈਪਟਨ ਨੇ ਬੁਲਾਈ ਸਰਬ ਦਲੀ ਮੀਟਿੰਗ captain amarinder called all parties meeting against ordinances ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕਣ ਲਈ ਕੈਪਟਨ ਨੇ ਬੁਲਾਈ ਸਰਬ ਦਲੀ ਮੀਟਿੰਗ](https://static.abplive.com/wp-content/uploads/sites/5/2020/03/05015925/Captain-saab-debt.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੇਂਦਰ ਵੱਲੋਂ ਜਾਰੀ ਖੇਤੀ ਆਰਡੀਨੈਂਸਾ 'ਤੇ ਗੌਰ ਕਰਨ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਖੇਤੀ ਸਬੰਧੀ ਆਰਡੀਨੈਂਸਾਂ 'ਤੇ ਚਰਚਾ ਕਰਨ ਲਈ 24 ਜੂਨ ਨੂੰ ਸਰਬਦਲੀ ਬੈਠਕ ਬੁਲਾਈ ਹੈ। ਕੈਪਟਨ ਨੇ ਆਰਡੀਨੈਂਸਾਂ ਨੂੰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਦੱਸਦਿਆਂ ਕਿਹਾ ਇਹ ਸੂਬੇ ਲਈ ਅਸਹਿਣਯੋਗ ਹੈ।
ਕੈਪਟਨ ਨੇ ਕਿਹਾ ਮੀਟਿੰਗ ਦੌਰਾਨ ਬਣੀ ਸਹਿਮਤੀ ਦੇ ਆਧਾਰ 'ਤੇ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਇਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲਾਂ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਕਹੀਆਂ ਹਨ। ਉਨ੍ਹਾਂ ਕਿਹਾ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਆਰਡੀਨੈਂਸ ਤਹਿਤ ਮੰਡੀ ਬੋਰਡ ਨੂੰ ਵੱਡਾ ਨੁਕਸਾਨ ਪਹੁੰਚੇਗਾ। ਜਿਸ ਤਹਿਤ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਦੇ ਤੌਰ 'ਤੇ ਕਰੀਬ 3500 ਕਰੋੜ ਰੁਪਏ ਦੀ ਆਮਦਨ ਹੁੰਦੀ ਹੈ। ਇਸ ਨੁਕਸਾਨ ਨਾਲ ਪੇਂਡੂ ਖੇਤਰਾਂ 'ਚ ਵਿਕਾਸ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।
ਇਹ ਵੀ ਪੜ੍ਹੋ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)