ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਸੁਪਰੀਮ ਕੋਰਟ ਵੱਲੋਂ ਲਾਈ ਰੋਕ ਮਗਰੋਂ ਵਿਚਾਰ-ਵਟਾਂਦਰਾ ਕਰਨ ਲਈ 14 ਜਨਵਰੀ ਨੂੰ ਕੈਬਨਿਟ ਬੈਠਕ ਬੁਲਾਈ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਮੰਗਲਵਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਉਨ੍ਹਾਂ ਮੁਹੱਈਆ ਕਰਾਉਣ ਲਈ ਕਿਹਾ ਹੈ। ਵੀਰਵਾਰ ਸ਼ਾਮ ਚਾਰ ਵਜੇ ਬੁਲਾਈ ਬੈਠਕ 'ਚ ਸੁਪਰੀਮ ਕੋਰਟ ਦੇ ਹੁਕਮਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।


ਦੱਸ ਦੇਈਏ ਕਿ ਪੰਜਾਬ ਸਰਕਾਰ ਪਹਿਲਾਂ ਹੀ ਤਿੰਨਾਂ ਖੇਤੀ ਕਾਨੂੰਨਾਂ ਨੂੰ ਖਾਰਜ ਕਰਦਿਆਂ ਵਿਧਾਨ ਸਭਾ 'ਚ ਸੋਧ ਬਿੱਲ ਪਾਸ ਕਰ ਚੁੱਕੀ ਹੈ। ਓਧਰ ਕਿਸਾਨ ਜਥੇਬੰਦੀਆਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ। ਉਨ੍ਹਾਂ ਐਲਾਨ ਕੀਤਾ ਕਿ ਅੰਦੋਲਨ ਜਾਰੀ ਰਹੇਗਾ ਤੇ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ