ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਵੱਡੀ ਪ੍ਰਾਪਤੀ, ਕੈਪਟਨ ਨੇ ਦਿੱਤੀ ਵਧਾਈ
ਕੈਪਟਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਨਾਲ ਯੋਗਦਾਨ ਪਾਉਣ ਵਾਲੇ ਫੈਕਲਟੀ ਅਤੇ ਹੋਰ ਸਟਾਫ ਦੀ ਭਰਵੀਂ ਸ਼ਲਾਘਾ ਕੀਤੀ।
![ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਵੱਡੀ ਪ੍ਰਾਪਤੀ, ਕੈਪਟਨ ਨੇ ਦਿੱਤੀ ਵਧਾਈ Captain Amarinder congrats to got second rank PAU Ludhiana by ICAR ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਵੱਡੀ ਪ੍ਰਾਪਤੀ, ਕੈਪਟਨ ਨੇ ਦਿੱਤੀ ਵਧਾਈ](https://static.abplive.com/wp-content/uploads/sites/5/2020/12/06144919/PAU-LUDHIANA.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਨੂੰ ਸਾਲ 2019 ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ (ICAR) ਵੱਲੋਂ ਖੇਤੀਬਾੜੀ ਯੂਨੀਵਰਸਿਟੀਆਂ 'ਚੋਂ ਦੂਜਾ ਰੈਂਕ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
ਉਨ੍ਹਾਂ ਇਸ ਸਨਮਾਨ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਦੇ ਯੋਗਦਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।
ਕਿਸਾਨ ਅੰਦੋਲਨ ਦੇ ਹੱਕ 'ਚ ਸੰਯੁਕਤ ਰਾਸ਼ਟਰ, ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਪੂਰਿਆ ਪੱਖ
ਮੁੱਖ ਮੰਤਰੀ ਨੇ ਇਸ ਨੂੰ ਮਾਣ ਵਾਲੀ ਗੱਲ ਕਰਾਰ ਦਿੰਦਿਆ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਨੇ ਆਪਣੀ ਨਿਰੰਤਰ ਖੋਜ ਅਤੇ ਵਿਕਾਸ ਸਦਕਾ ਰੈਂਕਿੰਗ ਸਥਿਤੀ ਵਿੱਚ ਸੁਧਾਰ ਕੀਤਾ ਹੈ। ਸਾਲ 2016 ਵਿੱਚ ਯੂਨੀਵਰਸਿਟੀ ਨੇ ਤੀਜੇ, 2017 ਵਿੱਚ ਚੌਥੇ, 2018 ਵਿੱਚ ਸੱਤਵੇਂ ਸਥਾਨ ਤੋਂ ਬਾਅਦ ਹੁਣ 2019 ਵਿੱਚ ਦੂਜਾ ਸਥਾਨ ਹਾਸਲ ਕਰ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।
ਹਰਸਿਮਰਤ ਬਾਦਲ ਪੀਜੀਆਈ 'ਚ ਦਾਖਲ, ਐਮਰਜੈਂਸੀ ਵਾਰਡ 'ਚ ਰੱਖਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)