PM ਮੋਦੀ ਦੀ ਸੁਰੱਖਿਆ 'ਚ ਕੁਤਾਹੀ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਪੰਜਾਬ 'ਚ ਰਾਸ਼ਟਰਪਤੀ ਸ਼ਾਸਨ ਦੀ ਕੀਤੀ ਮੰਗ
PM Modi's Security Breach In Punjab: PM Modi ਦੀ ਸੁਰੱਖਿਆ 'ਚ ਢਿੱਲ-ਮੱਠ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।
PM Modi's Security Breach: PM Modi ਦੀ ਸੁਰੱਖਿਆ 'ਚ ਢਿੱਲ-ਮੱਠ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਟਵੀਟ ਕੀਤਾ ਕਿ ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਪ੍ਰਦਾਨ ਨਹੀਂ ਕਰ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ਼ 10 ਕਿਲੋਮੀਟਰ ਦੂਰ ਤਾਂ ਤੁਹਾਨੂੰ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ!
Complete failure of law and order in Punjab, CM and HM Punjab, in particular. When you cannot provide smooth passage to the Prime Minister of the country and that too just 10km from the Pakistan border, you have no right to stay in office and should quit!
— Capt.Amarinder Singh (@capt_amarinder) January 5, 2022
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਪੰਜਾਬ ਵਿੱਚ ਸੀ ਅਤੇ ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ। ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਜਾਮ ਲਾ ਦਿੱਤਾ ਤਾਂ ਉਹ ਸੜਕ ਤੋਂ ਜਾਂਦੇ ਸਮੇਂ 15 ਤੋਂ 20 ਮਿੰਟ ਤੱਕ ਫਲਾਈਓਵਰ ’ਤੇ ਫਸ ਗਏ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ 'ਗੰਭੀਰ ਕੁਤਾਹੀ' ਕਰਾਰ ਦਿੱਤਾ ਹੈ।
ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੇ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਗੰਭੀਰ ਉਲੰਘਣਾ ਤੋਂ ਬਾਅਦ ਵਾਪਸ ਪਰਤਣ ਦਾ ਫੈਸਲਾ ਕੀਤਾ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਕੁਤਾਹੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਦੱਸ ਦਈਏ ਕਿ ਇਸ ਰੈਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸੀ। ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗਠਜੋੜ ਨਾਲ ਚੋਣਾਂ ਲੜ ਰਹੀਆਂ ਹਨ।
ਇਹ ਵੀ ਪੜ੍ਹੋ: ਚੋਣ ਕਮਿਸ਼ਨ ਕਦੇ ਵੀ ਕਰ ਸਕਦੈ 5 ਸੂਬਿਆਂ 'ਚ ਚੋਣਾਂ ਦਾ ਐਲਾਨ, ਪੰਜਾਬ ਵਿੱਚ ਤਿੰਨ ਪੜਾਵਾਂ ਵਿੱਚ ਹੋ ਸਕਦੀਆਂ ਹਨ ਚੋਣਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin