ਚੰਡੀਗੜ੍ਹ: ਬੀਤੇ ਦਿਨੀਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਨੌਕਰੀ ਨਾ ਮਿਲਣ ਸਬੰਧੀ ਨਾਰਾਜ਼ਗੀ ਜਤਾਈ ਗਈ ਸੀ।ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ 'ਤੇ ਟਵੀਟ ਕੀਤਾ ਹੈ। ਟੋਕੀਓ ਓਲੰਪਿਕ 2021 'ਚ ਪੰਜਾਬ ਦੇ ਓਲੰਪਿਕ ਖਿਡਾਰੀਆਂ (Olympic Players) ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ , ਪਰ ਅਜੇ ਵੀ ਉਹ ਖਿਡਾਰੀਆਂ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਨੌਕਰੀ ਨਸੀਬ ਨਹੀਂ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਖਿਡਾਰੀਆਂ ਬਾਰੇ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਨੌਕਰੀ ਨਾ ਮਿਲਣ ਬਾਰੇ ਇੱਕ ਹਿੰਦੀ ਅਖ਼ਬਾਰ ਦੀ ਖ਼ਬਰ 'ਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਖਿਡਾਰੀਆਂ ਨੂੰ ਅਜੇ ਤੱਕ ਵੀ ਪੰਜਾਬ ਸਰਕਾਰ ਵੱਲੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਓਲੰਪਿਕ ਵਿੱਚ ਝੰਡੇ ਗੱਡੇ ਸਨ। ਉਨ੍ਹਾਂ ਕਿਹਾ ਕਿ ਓਲੰਪਿਕ ਸਮੇਂ ਉਨ੍ਹਾਂ ਨੇ ਮੁੱਖ ਮੰਤਰੀ ਹੁੰਦੇ ਇਨ੍ਹਾਂ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ ਸੀ ਅਤੇ ਜੁਆਇਨਿੰਗ ਲੈਟਰ ਵੀ ਸੌਂਪੇ ਸਨ, ਪਰੰਤੂ ਅਜੇ ਤੱਕ ਵੀ ਹੱਕ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਨ੍ਹਾਂ ਖਿਡਾਰੀਆਂ ਦੇ ਮਸਲੇ ਵੱਲ ਗੌਰ ਕੀਤਾ ਜਾਵੇ ਅਤੇ ਨਿਯੁਕਤੀ ਪੱਤਰ ਸੌਂਪੇ ਜਾਣ।
ਜ਼ਿਕਰਯੋਗ ਹੈ ਕਿ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ। ਇਸਦੇ ਨਾਲ ਹੀ ਸਰਕਾਰ ਨੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਨਕਦ ਪੁਰਸਕਾਰਾਂ ਦੀ ਰਾਸ਼ੀ ਵਧਾ ਕੇ ਦੇਣ ਦਾ ਫੈਸਲਾ ਕੀਤਾ ਸੀ। ਇਸ ਮੌਕੇ ਕਾਂਸੀ ਤਮਗਾ ਜੇਤੂ 10 ਪੁਰਸ਼ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਇਸੇ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ, ਭਾਰਤੀ ਪੁਰਸ਼ ਹਾਕੀ ਖਿਡਾਰੀ (ਭਾਗੀਦਾਰ) ਅਤੇ ਇਕ ਫਾਈਨਲਿਸਟ ਅਥਲੀਟ ਨੂੰ 50-50 ਲੱਖ ਰੁਪਏ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ