Punjab Politics: ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਗਏ ਕਿਸਾਨੀ ਅੰਦੋਲਨ ਨੂੰ ਲੈ ਕੇ ਭਾਜਪਾ ਖ਼ਾਸ ਕਰਕੇ ਪੰਜਾਬ ਭਾਜਪਾ ਦੀਆਂ ਦਿੱਕਤਾਂ ਵਧਦੀਆਂ ਜਾਪਦੀਆਂ ਹਨ ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਲੀਡਰਾਂ ਦੇ ਘਰਾਂ ਦਾ ਘਿਰਾਓ ਸ਼ੁਰੂ ਹੋ ਗਿਆ ਹੈ। ਇਨ੍ਹਾਂ ਹਲਾਤਾਂ ਨੂੰ ਦੇਖਦਿਆਂ ਹੋਇਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਕਿਸਾਨਾਂ ਨੂੰ ਦਿੱਲੀ ਜਾਣ ਦਾ ਪੂਰਾ ਅਧਿਕਾਰ ਪਰ ਨਹੀਂ ਹੋਣੀ ਚਾਹੀਦੀ ਹਿੰਸਾ
ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਉਨ੍ਹਾਂ ਨੂੰ ਦਿੱਲੀ ਜਾਣ ਦਾ ਪੂਰਾ ਅਧਿਕਾਰ ਹੈ ਪਰ ਇਸ ਵਿੱਚ ਹਿੰਸਾ ਨਹੀਂ ਹੋਣੀ ਚਾਹੀਦੀ, ਗੱਲਬਾਤ ਨਾਲ ਇਸ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ ਤੇ ਛੇਤੀ ਹੀ ਮਸਲੇ ਦਾ ਹੱਲ ਕੱਢਿਆ ਜਾਵੇਗਾ।
ਅਕਾਲੀ ਦਲ ਨਾਲ ਹੋਣਾ ਚਾਹੀਦਾ ਹੈ ਗੱਠਜੋੜ
ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਬਾਰੇ ਕਿਹਾ ਕਿ ਛੇਤੀ ਹੀ ਦੋਵਾਂ ਦਾ ਸਮਝੌਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਉਹ ਜੇਪੀ ਨੱਢਾ ਨੂੰ ਕਹਿ ਚੁੱਕੇ ਹਨ ਕਿ ਦੋਵਾਂ ਦਾ ਗੱਠਜੋੜ ਹੋਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਦੋਵਾਂ ਦਾ ਸਮਝੌਤਾ ਹੋਣ ਤੋਂ ਬਾਅਦ ਸਾਨੂੰ ਕੋਈ ਨਹੀਂ ਹਰਾ ਸਕਦਾ ਹੈ। ਇਸ ਲਈ ਚੋਣ ਜ਼ਾਬਤੇ ਤੋਂ ਪਹਿਲਾਂ ਦੋਵਾਂ ਦਾ ਸਮਝੌਤਾ ਹੋ ਜਾਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਨੀਲ ਜਾਖੜ ਦੀ ਇਸ ਸਮਝੌਤੇ ਦੇ ਹੱਕ ਵਿੱਚ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।